ਹੇ ਨਾਨਕ ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ।
True In The Primal Beginning. True Throughout The Ages.
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ ।
In the Amrit Vaylaa, the ambrosial hours before dawn, chant the True Name, and contemplate His Glorious Greatness.
ਉਹ ਅਕਾਲ ਪੁਰਖ ਸਦਾ-ਥਿਰ ਹੈ, ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ।
That True Lord is True, Forever True, and True is His Name.
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ,
In the realm of Truth, the Formless Lord abides.
ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ । ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
That True Lord is True, forever True, and True is His Name.
(ਕਿਉਂਕਿ) ਹੇ ਨਾਨਕ ! (ਆਖ—ਹੇ ਪ੍ਰਭੂ !) ਤੂੰ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸੰਵਾਰਨ ਵਾਲਾ (ਆਪ) ਹੈਂ ।੪।੨।
O Nanak, the True One embellishes and exalts. ||4||2||
ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ ।੧।
Those who do not use intoxicants are true; they dwell in the Court of the Lord. ||1||
ਹੇ ਨਾਨਕ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ
O Nanak, know the True Lord as True.
ਉਸ ਮਨੱੁਖ ਦੇ ਅੰਦਰ ਮਤਿ ਖਿੜਦੀ ਹੈ, ਉਸ ਖਿੜੀ ਹੋਈ ਮਤਿ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ ।
-with that wisdom, chant the Praises of the True Name, the Treasure of Excellence. ||1||
(ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ । ਪ੍ਰਭੂ ਹੀ ਸਦਾ ਇਕ-ਰਸ ਸਦਾ-ਥਿਰ ਰਹਿਣ ਵਾਲਾ ਹੈ ।੩।
They worship the Naam, and they believe in the Naam. The True One is forever Intact and Unbroken. ||3||
ਹੇ ਨਾਨਕ ! ਜੇ ਮਨੱੁਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹ
Meeting the True One, Truth wells up. The truthful are absorbed into the True Lord.
ਹੇ (ਮੇਰੇ) ਮਨ ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ
O mind, meeting with the True One, fear departs.
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖ਼ਰੀਦਿਆ ਜਾ ਸਕਦਾ ਹੈ
The Gurmukhs purchase the Genuine Article. The True Merchandise is purchased with the True Capital.
ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ
Those who purchase this True Merchandise through the Perfect Guru are blessed.
ਹੇ ਨਾਨਕ ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ ।੪।੧੧।
O Nanak, one who stocks this True Merchandise shall recognize and realize the Genuine Article. ||4||11||
ਪਰ ਉਹ ਸਦਾ-ਥਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪੇ੍ਰਮ ਵਿਚ ਹੀ (ਮਗਨ ਰਹਿੰਦੇ) ਹਨ ।੧।
Those contented souls who meditate on the Lord with single-minded love, meet the True Lord. ||1||
ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ
By true actions, this human body is obtained, and the door within ourselves which leads to the Mansion of the Beloved, is found.
(ਜਿਸ ਹਿਰਦੇ-ਧਰਤੀ ਵਿਚ ਨਾਮ-ਬੀਜ ਬੀਜਣਾ ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿਚ ਸੱਚੇ ਨਾਮ ਦਾ ਬੀਜ ਬੀਜਦਾ ਹੈ
First, He prepares the ground, and then He plants the Seed of the True Name.
ਜੋ ਗੁਰਮੁਖਿ ਗਿਆਨ-ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸ ਨੂੰ ਪ੍ਰਭੂ ਦੀ ਕ੍ਰਿਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ
Those who receive His Mercy obtain the True One. The Gurmukhs dwell forever in balanced restraint. ||3||
ਜੇਹੜਾ ਮਨੱੁਖ (ਸਿਮਰਨ ਦੀ) ਸਦਾ-ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ
By true actions, the True Lord is met, and the Guru's Teachings are found.
ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ
One whose body is imbued with the Fear of the True One, and whose tongue savors Truthfulness,
ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ
The body of the five elements is dyed in the Fear of the True One; the mind is filled with the True Light.
ਹੇ ਨਾਨਕ ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ
O Nanak, the Boat of Truth will ferry you across; contemplate the Guru.
ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ । ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ ।੧।
Through stubborn-mindedness, the intellect is drowned; one who becomes Gurmukh and truthful is saved. ||1||
ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ । ਤੇ, ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹ
We shall merge into the One from whom we came. The True One is pervading each and every heart.
(ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ
If the mind becomes balanced and detached, and comes to dwell in its own true home, imbued with the Fear of God,
(ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ
In this world, people are engrossed in false pursuits, but in the world hereafter, only the account of your true actions is accepted.
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਉਸ ਸਦਾ-ਥਿਰ ਦਾ ਰੂਪ ਹੋ ਜਾਂਦੇ ਹਨ, ਪਰਮਾਤਮਾ ਦਾ ਸਦਾ-ਥਿਰ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹ
Those who praise the True One are true; the True Name is their Support.
ਜਦੋਂ ਜੀਵ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤਦੋਂ (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਤੋਂ) ਬਚ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ
Those who serve the True Guru are saved; they keep the True One enshrined in their hearts.
ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ (ਮਿਹਰ ਨਾਲ ਹੀ) ਸਦਾ-ਥਿਰ ਗੁਰ-ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕੀਤੀ ਜਾ ਸਕਦੀ ਹੈ ।੩।
By His Grace, we find the Lord, and reflect on the True Word of the Shabad. ||3||
ਹੇ ਨਾਨਕ ! (ਆਖ—) ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ।੪।੨੧।੫੪।
O Nanak, I am a sacrifice to those who are found to be true in the True Court. ||4||21||54||
ਜੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ‑ਥਿਰ ਨਾਮ‑ਬੀ ਬੀਜ ਕੇ (ਆਤਮਕ ਜੀਵਨ ਦੀ) ਫ਼ਸਲ ਬੀਜੀਏ
With intuitive ease, cultivate your farm, and plant the Seed of the True Name.
ਹੈ (ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ‑ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ ।੨।
This true mind is attuned to Truth, and it remains permeated with the True One. ||2||
ਸਦਾ-ਥਿਰ ਪ੍ਰਭੂ ਦਾ ਨਾਮ ਹੀ (ਹੋਰਨਾਂ ਨੂੰ) ਸੁਣਾ ਸੁਣਾ ਕੇ ਉਹਨਾਂ ਦੀ ਸੋਭਾ (ਸਾਰੇ ਸੰਸਾਰ ਵਿਚ) ਸਦਾ ਲਈ ਕਾਇਮ ਹੋ ਜਾਂਦੀ ਹੈ
The Word of the Guru's Bani vibrates throughout the four ages. As Truth, it teaches Truth.
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ।੩।
Those who remain lovingly absorbed in the True One see the Mansion of His Presence close at hand. ||3||
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਹਨਾਂ ਦੇ ਮਨ ਵਿਚ ਵੱਸਦੀ ਹੈ, ਸਦਾ-ਥਿਰ ਪ੍ਰਭੂ (ਆਪ) ਉਹਨਾਂ ਦੇ ਮਨ ਵਿਚ ਵੱਸਦਾ ਹੈ, ਉਹਨਾਂ ਬੰਦਿਆਂ ਦਾ ਸਦਾ-ਥਿਰ ਪ੍ਰਭੂ ਨਾਲ ਪਿਆਰ ਹੋ ਜਾਂਦਾ ਹੈ ।੧।
True is their speech, and true are their minds. They are in love with the True One. ||1||
ਪਰਮਾਤਮਾ ਦਾ ਸਦਾ-ਥਿਰ ਨਾਮ ਜਿਨ੍ਹਾਂ ਮਨੱੁਖਾਂ (ਦੀ ਜ਼ਿੰਦਗੀ) ਦਾ ਆਸਰਾ ਬਣਦਾ ਹੈ, ਉਹਨਾਂ ਨੰੂ ਸਦਾ ਆਨੰਦ ਮਿਲਦਾ ਹੈ ਸਦਾ ਸੁੱਖ ਮਿਲਦਾ ਹੈ
Those who have the Support of the True Name are in ecstasy and peace forever.
(ਕਿਉਂਕਿ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹਨਾਂ ਉਹ ਸਦਾ-ਥਿਰ ਪਰਮਾਤਮਾ ਪਾ ਲਿਆ ਹੁੰਦਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ
Through the Word of the Guru's Shabad, they obtain the True One, the Destroyer of pain.
(ਹਿਰਦੇ ਵਿਚ) ਗੁਣ ਧਾਰਨ ਕਰਨ ਵਾਲੀ ਜੀਵ-ਇਸਤ੍ਰੀ ਨੇ ਤ੍ਰਿਸ਼ਨਾ ਆਦਿ ਵਿਕਾਰ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲਿਆ ਹ
The virtuous obtain Truth; they give up their desires for evil and corruption.
ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪਰਮਾਤਮਾ ਨੂੰ ਹਰ ਥਾਂ ਵੱਸਦਾ ਪਛਾਣ ਲਿਆ ਹੈ, ਉਹ ਉਸ ਸਦਾ-ਥਿਰ ਪ੍ਰਭੂ (ਦੇ ਪਿਆਰ-ਰੰਗ) ਵਿਚ ਰੰਗੇ ਰਹਿੰਦੇ ਹਨ
Those who recognize the True One are permeated and attuned to Truth.
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜ ਕੇ (ਨਾਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਦਾ ਇਹ ਸਦਾ-ਥਿਰ ਰਹਿਣ ਵਾਲਾ ਰੰਗ ਕਦੇ ਭੀ ਨਹੀਂ ਉਤਰਦਾ
This True Color shall not fade away, for those who are attuned to His Love.
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦੀ ਖੱਟੀ ਕਮਾਈ ਹੋ ਜਾਂਦਾ ਹੈ, ਨਾਮ ਹੀ ਉਸ ਦਾ ਸਰਮਾਇਆ ਬਣ ਜਾਂਦਾ ਹੈ ਤੇ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ
Earning Truth, and accumulating the Wealth of Truth, the truthful person gains a reputation of Truth.
ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਮਿਲ ਜਾਂਦੇ ਹਨ ਉਹ (ਮੁੜ ਉਸ ਤੋਂ) ਜੁਦਾ ਨਹੀਂ ਹੁੰਦੇ ।੪।੨੬।੫੯।
Meeting with the True One, O Nanak, the Gurmukh shall not be separated from Him again. ||4||26||59||
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਵੱਸ ਪੈਂਦਾ ਹੈ, ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ ।੧।
Through the Guru's Teachings, the True One dwells forever in the mind of those who remain lovingly attached to Him. ||1||
(ਹੇ ਭਾਈ !) ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ
Through the Guru's Teachings, praise the True One, who has no end or limitation.
(ਆਖ—ਮੇਰੀ ਇਹੀ ਅਰਦਾਸ ਹੈ ਕਿ) ਮੈਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਾਂ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਟਿਕੇ ਰਿਹਾਂ ਹੀ ਤ੍ਰਿਸ਼ਨਾ ਮੁੱਕਦੀ ਹ
Praising the True One, attached to the True One, I am satisfied with the True Name.
ਜਿਸ ਜੀਵ‑ਇਸਤ੍ਰੀ ਨੂੰ ਪੂਰੀ ਕਿਸਮਤਿ ਨਾਲ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ ।੩।
She who meets the True Guru, by perfect good fortune, finds her Husband; she is absorbed in the True One. ||3||
(ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਪ੍ਰੇਮ ਵਿਚ ਤੁਰਦੀਆਂ ਹਨ ਉਹ) ਆਤਮਕ ਅਡੋਲਤਾ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਆਪਣੇ ਪ੍ਰਭੂ-ਪਤੀ ਨੂੰ ਮਿਲੀਆਂ ਰਹਿੰਦੀਆਂ ਹਨ ।੧।ਰਹਾਉ।
Night and day, you shall enjoy your Husband, and you shall intuitively merge into the True One. ||1||Pause||
ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸ ਦੇ ਨਾਮ ਨਾਲ ਜਾਣ-ਪਛਾਣ ਪੈ ਸਕਦੀ ਹੈ ।੪।੨੯।੬੨।
The Gurmukh recognizes the Naam, O Nanak, and is absorbed into the True One. ||3||29||62||
ਹੇ ਪ੍ਰਭੂ ਜੀ ! ਤੂੰ (ਹੀ) ਸਦਾ-ਥਿਰ ਰਹਿਣ ਵਾਲਾ ਹੈਂ । ਹੋਰ ਸਾਰਾ ਜਗਤ ਤੇਰੇ ਵੱਸ ਵਿਚ ਹੈ
O Dear Lord, You are the Truest of the True. All things are in Your Power.
(ਮੇਰੇ ਅੰਦਰ ਭੀ ਤਾਂਘ ਹੈ ਕਿ) ਮੈਂ ਗੁਰੂ ਦੀ ਮਿਹਰ ਨਾਲ ਸਦਾ-ਥਿਰ ਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦਾ ਸਿਮਰਨ ਕਰਦਾ ਰਹਾਂ ।੧।
By Guru's Grace, I serve the True One, who is Immeasurably Deep and Profound. ||1||
ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਟਿਕਾ ਕੇ ਹੀ ਆਤਮਕ ਆਨੰਦ ਮਿਲਦਾ ਹੈ ।੩।
Through the Guru's Teachings, peace is found, with the True Name enshrined in the heart. ||3||
ਹੇ ਮਨ ! (ਪ੍ਰਭੂ ਦੀ ਕਿਰਪਾ ਨਾਲ) ਜੇਹੜੇ ਮਨੁੱਖ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੰੂ ‘ਆਪਣਾ ਘਰ’ ਲੱਭ ਪੈਂਦਾ ਹੈ (ਭਾਵ, ਉਹ ਸਦਾ ਉਸ ਆਤਮਕ ਟਿਕਾਣੇ ਤੇ ਟਿਕੇ ਰਹਿੰਦੇ ਹਨ, ਜਿਥੋਂ ਮਾਇਆ ਦਾ ਮੋਹ ਉਹਨਾਂ ਨੰੂ ਧੱਕਾ ਨਹੀਂ ਦੇ ਸਕਦਾ)
This mind is attuned to devotional worship; through the True Word of Gurbani, it finds its own home.
ਗੁਰੂ ਨੇ (ਦੁਨੀਆ ਦੇ) ਧੰਧਿਆਂ ਦਾ ਮੇਰਾ ਸਾਰਾ ਮੋਹ ਸਾੜ ਕੇ ਮੈਨੂੰ ਪ੍ਰਭੂ ਦਾ ਨਾਮ ਦਿੱਤਾ ਹੈ । ਇਹ ਸਦਾ-ਥਿਰ ਨਾਮ ਹੀ ਹੁਣ ਮੇਰਾ (ਜੀਵਨ-) ਮਨੋਰਥ ਹੈ
All my evil pursuits have been burnt away; the Guru has blessed me with the Naam, the true object of life.
ਉਹ ਪਰਮਾਤਮਾ ਦੇ ਸਦਾ-ਥਿਰ ਨਾਮ ਨੰੂ ਆਪਣੇ ਆਤਮਾ ਦੀ ਖ਼ੁਰਾਕ ਬਣਾ ਲੈਂਦਾ ਹੈ, ਨਾਮ ਨੰੂ ਹੀ ਆਪਣੀ (ਆਤਮਕ) ਪੁਸ਼ਾਕ ਬਣਾਂਦਾ ਹੈ ਤੇ ਸਦਾ-ਥਿਰ ਨਾਮ ਨੂੰ ਹੀ ਆਪਣਾ ਆਸਰਾ ਬਣਾਂਦਾ ਹੈ ।੪।੫।੭੫।
Then, one's food is the True Name, one's garments are the True Name, and one's Support, O Nanak, is the True Name. ||4||5||75||
ਹੇ ਪ੍ਰਭੁੂ ! ਮਿਹਰ ਕਰ ਤੇ ਮੈਨੂੰ ਨਾਨਕ ਨੂੰ ਆਪਣਾ ਸਦਾ ਕਾਇਮ ਰਹਿਣ ਵਾਲਾ ਨਾਮ ਬਖ਼ਸ਼ (ਕਿਉਂਕਿ ਜਿਸ ਨੂੰ ਤੇਰਾ ਨਾਮ ਮਿਲ ਜਾਂਦਾ ਹੈ ਉਸ ਨੂੰ ਤੇਰਾ ਮੇਲ ਹੋ ਜਾਂਦਾ ਹੈ) ।੪।੭।੭੭।
Please show Mercy to Nanak, God, and bless him with Your True Name. ||4||7||77||
ਗੁਰੂ ਦਾ ਸ਼ਬਦ ਉਸ ਮਨੁੱਖ ਦਾ (ਜੀਵਨ-) ਸਾਥੀ ਬਣ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨ ਉਸ ਨੂੰ ਐਸਾ ਟਿਕਾਣਾ ਮਿਲ ਜਾਂਦਾ ਹੈ, ਜਿਸ ਨੂੰ ਉਹ ਆਪਣਾ (ਆਤਮਕ) ਘਰ ਬਣਾ ਲੈਂਦਾ ਹੈ ।੩।
I have obtained my home in the True Mansion of His Presence, realizing the Word of the Guru's Shabad. ||3||
ਹੇ ਮਾਂ ! ਮੇਰੀ ਪ੍ਰੀਤਿ (ਹੁਣ) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਲੱਗ ਗਈ ਹੈ, ਜੋ ਕਦੇ ਮਰਦਾ ਨਹੀਂ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ
I have fallen in love with the True Lord. He does not die, He does not come and go.
ਪਰਮਾਤਮਾ ਦੀ ਪਾਤਿਸ਼ਾਹੀ ਸਦਾ ਕਾਇਮ ਰਹਿਣ ਵਾਲੀ ਹੈ, ਪਰਮਾਤਮਾ ਦਾ ਹੁਕਮ ਅੱਟਲ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਥਾਂ ਭੀ ਸਦਾ ਕਾਇਮ ਰਹਿਣ ਵਾਲਾ ਹੈ
True is His Empire, and True is His Command. True is His Seat of True Authority.
ਉਸ ਸਦਾ-ਥਿਰ ਪਰਮਾਤਮਾ ਨੇ ਅਟੱਲ ਕੁਦਰਤਿ ਰਚੀ ਹੋਈ ਹੈ, ਤੇ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹ
True is the Creative Power which He has created. True is the world which He has fashioned.
ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । ਹੇ ਨਾਨਕ ! (ਆਖ—) ਮੈਂ ਉਸ ਪਰਮਾਤਮਾ ਤੋਂ ਸਦਾ ਹੀ ਸਦਕੇ ਜਾਂਦਾ ਹਾਂ ।੪।੧੬।੮੬।
O Nanak, chant the True Name; I am forever and ever a sacrifice to Him. ||4||16||86||
(ਹੇ ਮੇਰੇ ਮਨ !) ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹੁ, ਇਹ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ, ਇਹੀ ਇੰਦ੍ਰੀਆਂ ਨੂੰ ਕਾਬੂ ਕਰਨ ਦਾ ਅਟੱਲ ਸਾਧਨ ਹੈ
The True Capital, and the True Way of Life, comes by chanting His Glories, twenty-four hours a day.
(ਗੁਰੂ ਤੋਂ ਬਿਨਾ ਮੈਨੂੰ) ਹੋਰ ਕੋਈ ਦੂਜਾ ਆਸਰਾ ਨਹੀਂ ਦਿੱਸਦਾ । (ਪਰ) ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਹੀ ਗੁਰੂ ਨੂੰ ਮਿਲਾਂਦਾ ਹੈ ।੧।ਰਹਾਉ।
I cannot imagine any other place. The Guru leads me to meet the True Lord. ||1||Pause||
ਹਰੇਕ (ਕਰਮ) ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਤੋਂ ਘਟੀਆ ਹੈ, ਸਿਮਰਨ ਰੂਪ ਕਰਮ ਸਭ ਕਰਮਾਂ ਧਰਮਾਂ ਤੋਂ ਸ੍ਰੇਸ਼ਟ ਹੈ
Truth is higher than everything; but higher still is truthful living. ||5||
ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ ।
One who has faith in the Guru in his mind
(ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੱੁਖ ਦੇ ਹਿਰਦੇ ਵਿਚ ਟਿਕ ਜਾਏ ।
One knows the Truth only when the Truth is in his heart.