ਕਿਤੇ ਜੀਵ ਨਰਕਾਂ ਵਿਚ ਪੈਂਦੇ ਹਨ, ਕਿਤੇ ਸੁਰਗਾਂ ਵਿਚ ਪਹੰੁਚਦੇ ਹਨ,
It torments us through incarnations in heaven and hell.
(ਹੇ ਸੰਤ ਜਨੋ! ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ਜਿਸ ਨੂੰ) ਸੁਰਗ ਅਤੇ ਨਰਕ ਅੰਮ੍ਰਿਤ ਅਤੇ ਜ਼ਹਰ ਇਕੋ ਜਿਹੇ ਜਾਪਦੇ ਹਨ, ਜਿਸ ਨੂੰ ਸੋਨਾ ਅਤੇ ਤਾਂਬਾ ਇਕ ਸਮਾਨ ਪ੍ਰਤੀਤ ਹੁੰਦਾ ਹੈ
Heaven and hell, ambrosial nectar and poison, gold and copper - these are all alike to them.
(ਜੇ ਮਨੁੱਖ) ਕਰੋੜਾਂ (ਧਾਰਮਿਕ) ਕੰਮ ਕਰੇ (ਤੇ ਉਹਨਾਂ ਦਾ) ਅਹੰਕਾਰ (ਭੀ) ਕਰੇ ।
If someone does millions of good deeds, while acting in ego,
ਨਾਹ ਇਹ ਤਾਂਘ ਰੱਖਣੀ ਚਾਹੀਦੀ ਹੈ ਕਿ (ਮਰਨ ਪਿਛੋਂ) ਸੁਰਗ ਦਾ ਵਸੇਬਾ ਮਿਲ ਜਾਏ ਅਤੇ ਨਾਹ ਇਸ ਗੱਲੋਂ ਡਰਦੇ ਰਹੀਏ ਕਿ ਕਿਤੇ ਨਰਕ ਵਿਚ ਹੀ ਨਿਵਾਸ ਨਾਹ ਮਿਲ ਜਾਏ ।
Don't wish for a home in heaven, and don't be afraid to live in hell.
ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ ।
Crying out, "Mine! Mine!", he is bound in bondage.
(ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ;
What is hell, and what is heaven? The Saints reject them both.
ਵੇਦ ਦੀ ਤਾਲੀਮ ਇਹ ਹੈ ਕਿ (ਜੀਵ ਦਾ ਕੀਤਾ ਹੋਇਆ) ਪੁੰਨ-ਕਰਮ (ਉਸ ਦੇ ਵਾਸਤੇ) ਸੁਰਗ (ਮਿਲਣ) ਦਾ ਸਬੱਬ (ਬਣਦਾ) ਹੈ ਤੇ ਪਾਪ (ਜੀਵ ਲਈ) ਨਰਕ (ਵਿਚ ਪੈਣ) ਦਾ ਕਾਰਨ ਹੋ ਜਾਂਦਾ ਹੈ;
The Vedas proclaim that vice and virtue are the seeds of heaven and hell.
ਆਪਣੇ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ (ਦੀ ਲਾਲਸਾ) ਅਤੇ ਨਰਕ (ਦੇ ਡਰ) ਤੋਂ ਬਚ ਗਿਆ ਹਾਂ ।
Kabeer, I have been spared from heaven and hell, by the Grace of the True Guru.