ਹੇ ਮੇਰੇ ਕਰਤਾਰ ! ਮੇਰੀਆਂ ਤਾਂ ਇਹ ਕਰਤੂਤਾਂ ਹਨ—ਖਾਣ ਦਾ ਲਾਲਚ (ਮੇਰੇ ਅੰਦਰ) ਕੁੱਤਾ ਹੈ (ਜੋ ਹਰ ਵੇਲੇ ਖਾਣ ਨੂੰ ਮੰਗਦਾ ਹੈ ਭੌਂਕਦਾ ਹੈ), ਝੂਠ (ਬੋਲਣ ਦੀ ਵਾਦੀ ਮੇਰੇ ਅੰਦਰ) ਚੂਹੜਾ ਹੈ (ਜਿਸ ਨੇ ਮੈਨੂੰ ਬਹੁਤ ਨੀਵਾਂ ਕਰ ਦਿੱਤਾ ਹੈ), (ਦੂਜਿਆਂ ਨੂੰ) ਠੱਗ ਕੇ ਖਾਣਾ (ਮੇਰੇ ਅੰਦਰ) ਮੁਰਦਾਰ ਹੈ
Greed is a dog; falsehood is a filthy street-sweeper. Cheating is eating a rotting carcass.
 
ਦੇਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ
The Great Giver has given the intoxicating drug of falsehood.
 
ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸ ਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ-ਇਸਤ੍ਰੀ ਦਾ ਹੈ, ਪਤੀ-ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ) ।੪।
but if this bride is not pleasing to her Husband Lord, then all these trappings are false. ||4||
 
ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ ਉਹ ਕੱੁਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖ਼ੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖ਼ੁਆਰ ਹੁੰਦਾ ਹੈ
Those who practice falsehood are dogs; those who slander the Guru shall burn in their own fire.
 
ਗੁਰੂ ਦੇ ਰਾਹੇ ਤੁਰਨ ਵਾਲੇ ਬੰਦਿਆਂ ਨੂੰ ਝੂਠਾ ਪਦਾਰਥ ਪਸੰਦ ਨਹੀਂ ਆਉਂਦਾ (ਭਾਵ, ਉਹ ਦੁਨੀਆਵੀ ਪਦਾਰਥਾਂ ਵਿਚ ਚਿੱਤ ਨਹੀਂ ਜੋੜਦੇ) ਉਹ ਸੱਚੇ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ
The Gurmukhs do not like falsehood. They are imbued with Truth; they love only Truth.
 
(ਮੇਰੇ ਹੱਥ ਵਿਚ) ਝੂਠ ਛੁਰਾ ਹੈ, ਮੈਂ ਮਾਇਆ ਵਿਚ ਠੱਗਿਆ ਜਾ ਰਿਹਾ ਹਾਂ (ਤੇ ਪਰਾਇਆ ਹੱਕ) ਮੁਰਦਾਰ (ਖਾਂਦਾ ਹਾਂ)
Falsehood is my dagger; through deception, I eat the carcasses of the dead.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ, ਉਹ ਨਾਸਵੰਤ ਜਗਤ ਦੇ ਵਪਾਰੀ ਝੂਠੇ ਮੋਹ ਵਿਚ ਹੀ (ਆਤਮਕ ਜੀਵਨ ਦੀ ਰਾਸ-ਪੂੰਜੀ) ਠਗਾ ਬੈਠਦੇ ਹਨ ।੨।
The self-willed manmukhs do not obtain the Mansion of the Lord's Presence. The false are plundered by falsehood. ||2||
 
ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ-ਇਸਤ੍ਰੀਏ ! ਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈ (ਇਸ ਤਰ੍ਹਾਂ ਪ੍ਰਭੂ-ਪਤੀ ਨਾਲ ਮੇਲ ਨਹੀਂ ਹੋ ਸਕਦਾ)
O woman, the false ones are being cheated by falsehood.
 
ਮਾਇਆ ਦੇ ਮੋਹ ਵਿਚ ਫਸੇ ਰਹਿ ਕੇ (ਬਾਹਰੋਂ ਹਠ-ਕਰਮਾਂ ਦੀ) ਠੱਗੀ ਨਾਲ ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ । (ਇਹ ਪੱਕਾ ਨਿਯਮ ਹੈ ਕਿ) ਜੋ ਕੁਝ ਕੋਈ ਬੀਜਦਾ ਹੈ ਉਹੀ ਉਹ ਖਾਂਦਾ ਹੈ।੩।
By falsehood and deception, none have found Him. Whatever you plant, you shall eat. ||3||
 
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਸਾਰਾ ਝੂਠਾ ਪਰਪੰਚ ਹੈ, ਇਹ ਆਖ਼ਰ ਨੂੰ ਨਾਸ ਹੋ ਜਾਣ ਵਾਲਾ ਹੈ ।੧।ਰਹਾਉ।
Without the True One, everything is false; in the end, all shall perish. ||1||Pause||
 
ਨਾਸਵੰਤ ਪਦਾਰਥਾਂ ਦੀ ਵਪਾਰਨ (ਜੀਵ-ਇਸਤ੍ਰੀ) ਕੂੜ ਵਿਚ ਲੱਗ ਕੇ (ਆਤਮਕ ਗੁਣਾਂ ਵਲੋਂ) ਲੁੱਟੀ ਜਾ ਰਹੀ ਹੈ, ਨਾਮ-ਵੱਖਰ ਤੋਂ ਵਾਂਜੇ ਰਹਿ ਕੇ ਉਸ ਨੂੰ ਬਹੁਤ ਆਤਮਕ ਕਲੇਸ਼ ਵਿਆਪਦਾ ਹੈ ।੨।
Without this commodity, there is great pain. The false are ruined by falsehood. ||2||
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਹੋਰ ਬੰਦੇ ਜਿਹੜਾ ਦਾਜ ਰੱਖ ਕੇ ਵਿਖਾਲਦੇ ਹਨ (ਵਿਖਾਲਾ ਪਾਂਦੇ ਹਨ) ਉਹ ਝੂਠਾ ਅਹੰਕਾਰ (ਪੈਦਾ ਕਰਨ ਵਾਲਾ) ਹੈ ਉਹ ਕੱਚ (ਸਮਾਨ) ਹੈ, ਉਹ (ਨਿਰਾ) ਵਿਖਾਵਾ ਹੀ ਹੈ
Any other dowry, which the self-willed manmukhs offer for show, is only false egotism and a worthless display.
 
ਹੋਰ (ਮਾਇਆ ਸੰਬੰਧੀ) ਪੜ੍ਹਨਾ ਵਿਅਰਥ ਉੱਦਮ ਹੈ, ਹੋਰ ਬੋਲਣਾ (ਭੀ) ਵਿਅਰਥ (ਕਿਉਂਕਿ ਇਹ ਉੱਦਮ) ਮਾਇਆ ਨਾਲਿ ਪਿਆਰ (ਵਧਾੳਂੁਦੇ ਹਨ)
False is other reading, and false is other speaking, in the love of Maya.
 
(ਫਿਰ ਭੀ) ਕਈ ਜੀਵ (ਤੈਨੂੰ ਰਾਜ਼ਕ ਨਾਹ ਸਮਝਦੇ ਹੋਏ) ਵਲ-ਛਲ ਕਰ ਕੇ ਢਿੱਡ ਭਰਦੇ ਹਨ, ਤੇ ਮੂੰਹੋਂ ਕੂੜ ਕੁਸੱਤ ਬੋਲਦੇ ਹਨ
Some eat and survive by practicing fraud and deceit; from their mouths they drop falsehood and lies.
 
ਮਨਮੁਖ ਮਨ ਦੇ ਹਠ ਵਿਚ (ਬਾਜ਼ੀ) ਹਾਰ ਜਾਂਦਾ ਹੈ, ਤੇ ਕੂੜ-ਕੁਸੱਤ (ਦੀ ਕਮਾਈ) ਕਰਦਾ ਹੈ
The self-willed manmukhs, through stubborn-mindedness and the practice of falsehood, lose the game of life.
 
ਉਹ ਨਿਰੀ ਨਾਸਵੰਤ ਕਮਾਈ ਹੀ ਕਰਦੇ ਹਨ ਤੇ ਬਹੁਤ ਆਤਮਕ ਦੁੱਖ ਕਲੇਸ਼ ਪਾਂਦੇ ਹਨ ।
They practice falsehood, and suffer terrible pain.
 
ਆਤਮਕ ਮੌਤ ਲਿਆਉਣ ਵਾਲੀ ਉਹ ਮਾਇਆ-ਜ਼ਹਰ ਹੀ ਇੱਕਠੀ ਕਰਦੇ ਰਹਿੰਦੇ ਹਨ, ਇਸ ਮਾਇਆ-ਜ਼ਹਰ ਦੇ ਮੋਹ ਦੀ ਹੀ ਉਹਨਾਂ ਨੂੰ ਤੇ੍ਰਹ ਲੱਗੀ ਰਹਿੰਦੀ ਹੈ, ਝੂਠ ਬੋਲ ਕੇ ਉਹ ਇਸ ਜ਼ਹਰ ਨੂੰ ਹੀ ਆਪਣੀ (ਆਤਮਕ ਖ਼ੁਰਾਕ) ਬਣਾਈ ਰੱਖਦੇ ਹਨ ।੭।
They purchase poison, and they are thirsty with their fascination for poison. Telling lies, they eat poison. ||7||
 
ਉਹ ਮਾਇਆ ਦਾ ਹੀ ਲੇਖਾ ਲਿਖਦੇ ਰਹਿੰਦੇ ਹਨ, ਅਤੇ ਮਾਇਆ ਹੀ ਇਕੱਠੀ ਕਰਦੇ ਰਹਿੰਦੇ ਹਨ, ਉਹ ਸਦਾ ਖਿੱਝਦੇ ਹੀ ਰਹਿੰਦੇ ਹਨ ਕਿਉਂਕਿ ਉਹ ਨਾਸਵੰਤ ਮਾਇਆ ਵਿਚ ਹੀ ਆਪਣਾ ਮਨ ਜੋੜੀ ਰੱਖਦੇ ਹਨ ।੬।
They write falsehood, and they practice falsehood; they are burnt to ashes by focusing their consciousness on falsehood. ||6||
 
ਕਈ ਜੀਵ ਐਸੇ ਹਨ ਜੋ ਨਾਸਵੰਤ ਜਗਤ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ, ਉਹ ਫਲ ਭੀ ਉਹੀ ਪ੍ਰਾਪਤ ਕਰਦੇ ਹਨ ਜਿਨ੍ਹਾਂ ਨਾਲੋਂ ਸਾਥ ਟੁੱਟ ਜਾਂਦਾ ਹੈ
Some are stuck in falsehood, and false are the rewards they receive.
 
ਉਹ ਆਪ ਮਾਇਆ ਦੇ ਮੋਹ ਵਿਚ ਗ਼ਲਤਾਨ ਰਹਿੰਦੇ ਹਨ, ਆਪਣੀਆਂ ਸਾਰੀਆਂ ਕੁਲਾਂ ਨੂੰ ਉਸ ਮੋਹ ਵਿਚ ਹੀ ਡੋਬੀ ਰੱਖਦੇ ਹਨ, ਉਹ ਸਦਾ ਮਾਇਆ ਦੇ ਮੋਹ ਦੀਆਂ ਹੀ ਗੱਲਾਂ ਕਰ ਕੇ ਉਸ ਜ਼ਹਿਰ ਨੂੰ ਆਪਣੀ ਆਤਮਕ ਖ਼ੁਰਾਕ ਬਣਾਈ ਰੱਖਦੇ ਹਨ (ਜੋ ਉਹਨਾਂ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੬।
They drown themselves, and drown their entire family; speaking lies, they eat poison. ||6||
 
(ਅਜੇਹੇ ਮਨੁੱਖਾਂ ਦੇ ਹਿਰਦੇ ਨੂੰ) ਝੂਠ ਪੋਹ ਨਹੀਂ ਸਕਦਾ, ਠੱਗੀ ਪੋਹ ਨਹੀਂ ਸਕਦੀ, ਵਿਕਾਰਾਂ ਦੀ ਮੈਲ ਨਹੀਂ ਲੱਗਦੀ । ਜਿਸ ਮਨੁੱਖ ਦੇ ਹਿਰਦੇ ਵਿਚ ਪਵਿਤ੍ਰ-ਸਰੂਪ ਪਰਮਾਤਮਾ ਦਾ ਨਾਮ ਵੱਸਦਾ ਹੈ,
The filth of fraud and falsehood does not stick to those who, by Guru's Grace, remain awake and aware, night and day.
 
ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ,
Falsehood has vanished, duality has been erased, and they are totally overflowing with Truth.
 
(ਜੋ ਮਨੁੱਖ) ਝੂਠ ਬੋਲ ਕੇ (ਆਪ ਤਾਂ) ਦੂਜਿਆਂ ਦਾ ਹੱਕ ਖਾਂਦਾ ਹੈ ਤੇ
Telling lies, they eat dead bodies.
 
(ਪਰ) ਮਨ ਦੇ ਪਿੱਛੇ ਤੁਰਨ ਵਾਲੇ ਕੂੜ (ਹੀ) ਵਿਹਾਝਦੇ ਹਨ, ਭਟਕਣਾ ਵਿਚ ਖੁੰਝੇ ਫਿਰਦੇ ਹਨ ।
The self-willed manmukhs are always false; they are deluded by doubt.
 
ਦੁਨੀਆ (ਦਾ ਪਿਆਰ) ਖੋਟੀ ਪੂੰਜੀ ਹੈ, ਇਹ ਕਮਾਈ ਕੂੜ (ਦਾ ਵਪਾਰ ਹੈ) ।
Investing counterfeit capital, they earn only falsehood in the world.
 
ਨਾਨਕ ਇਕ ਅਰਜ਼ ਕਰਦਾ ਹੈ (ਕਿ ਰਜ਼ਾ ਵਿਚ ਤੁਰਨ ਤੋਂ ਬਿਨਾ) ਹੋਰ ਸਾਰੇ (ਜਿਨ੍ਹਾਂ ਦਾ ਉਪਰ ਜ਼ਿਕਰ ਕੀਤਾ ਹੈ) ਕੂੜ ਕਮਾ ਰਹੇ ਹਨ (ਭਾਵ, ਉਹ ਸਉਦਾ ਕਰਦੇ ਹਨ ਜੋ ਵਿਅਰਥ ਜਾਂਦਾ ਹੈ ) ।੧।
Nanak utters this one prayer; everything else is just the practice of falsehood. ||1||
 
ਪਰ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿਰਾ ਕੂੜ ਨਿਰਾ ਹਨੇਰਾ ਹੀ ਖੱਟਦਾ ਹੈ ।
The self-willed manmukhs are trapped in the darkness of falsehood; they practice nothing but falsehood.
 
ਕੂੜ (ਮਾਨੋ) ਮੱਸਿਆ ਦੀ ਰਾਤ ਹੈ, (ਇਸ ਵਿਚ) ਸੱਚ-ਰੂਪ ਚੰਦ੍ਰਮਾ ਕਿਤੇ ਚੜ੍ਹਿਆ ਦਿੱਸਦਾ ਨਹੀਂ ਹੈ ।
In this dark night of falsehood, the moon of Truth is not visible anywhere.
 
ਦੁਨੀਆਦਾਰ ਭੀ ਉਸ ਨੇ ਆਪ ਹੀ ਖੁੰਝਾਏ ਹਨ, ਉਹ ਝੂਠ ਬੋਲ ਬੋਲ ਕੇ (ਆਤਮਕ ਮੌਤ ਦਾ ਮੂਲ) ਵਿਹੁ ਖਾ ਰਹੇ ਹਨ ।
The Lord Himself leads the people of the world astray; they tell lies, and by telling lies, they eat poison.
 
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਕੂੜ ਦੇ (ਸਉਦੇ) ਦੀ ਰਾਹੀਂ ਨਹੀਂ ਅੱਪੜ ਸਕੀਦਾ,
No one enters the Court of the True Lord through falsehood.
 
ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ, ਤਾਂ ਬਾਕੀ ਸਭ ਕੁਝ ਕੂੜ ਹੀ ਕਮਾਈਦਾ ਹੈ,
Without the True One, all are false, and all practice falsehood.
 
(ਇਸ ਕੂੜ ਵਿਚ ਮਨ ਇਤਨਾ ਗੱਡਿਆ ਜਾਂਦਾ ਹੈ ਕਿ) ਨਾਮ ਤੋਂ ਖੁੰਝੇ ਹੋਏ ਕੂੜ ਦੇ ਵਪਾਰੀ ਨੂੰ ਮਾਇਆ ਦੇ ਬੰਧਨ ਜਕੜ ਕੇ ਭਟਕਾਉਂਦੇ ਫਿਰਦੇ ਹਨ ।
Without the True One, the false ones are bound and gagged and driven off.
 
ਪ੍ਰਭੂ ਦਾ ਨਾਮ ਵਿਸਾਰ ਕੇ ਝੂਠ ਵਿਚ ਲੱਗਿਆਂ ਪ੍ਰਭੂ ਦਾ ਦਰਬਾਰ ਪ੍ਰਾਪਤ ਨਹੀਂ ਹੁੰਦਾ ।
Without the True One, the false ones do not attain the Lord's Court.
 
ਹੇ ਮੇਰੇ ਸਰੀਰ ! ਤੂੰ ਲੱਬ ਲੋਭ ਕਰ ਰਿਹਾ ਹੈਂ ਤੂੰ ਬਹੁਤ ਕੂੜ ਕਮਾ ਰਿਹਾ ਹੈਂ (ਵਿਅਰਥ ਦੌੜ-ਭੱਜ ਹੀ ਕਰ ਰਿਹਾ ਹੈਂ), ਤੂੰ (ਆਪਣੇ ਉੱਤੇ ਲੱਬ ਲੋਭ ਕੂੜ ਆਦਿਕ ਦੇ ਅਸਰ ਹੇਠ ਕੀਤੇ ਮਾੜੇ ਕੰਮਾਂ ਦਾ) ਭਾਰ ਚੁਕਦਾ ਜਾ ਰਿਹਾ ਹੈਂ ।
You practice greed, avarice and great falsehood, and you carry such a heavy burden.
 
ਉਹਨਾਂ ਨੇ ਝੂਠੇ ਮੋਹ ਛੱਡ ਦਿੱਤੇ ਤੇ ਪਰਮਾਤਮਾ ਦੇ ਚਰਨਾਂ ਵਿਚ ਆਪਣੀ ਸੁਰਤਿ ਜੋੜ ਲਈ ।
renounce falsehood and enshrine love for the Lord.
 
(ਹੇ ਭਾਈ !) ਜੇਹੜਾ ਮਨੁੱਖ (ਕਿਸੇ ਨੂੰ ਹਾਨੀ ਪੁਚਾਣ ਵਾਸਤੇ) ਝੂਠ ਬੋਲਦਾ ਹੈ
In the True Court, they lie;
 
ਪਰ ਬਲੀ ਕਾਲ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ (ਉਸ ਨੂੰ ਆਤਮਕ ਮੌਤੇ ਮਾਰਦਾ ਹੈ) ਜਿਸ ਦੇ ਹਿਰਦੇ ਵਿਚ ਮਾਇਆ ਦਾ ਮੋਹ ਹੈ ।੫।
Death is inevitable; it strikes the heads of the false. ||5||
 
ਜਦੋਂ ਜੀਵ-ਇਸਤ੍ਰੀ (ਮਾਇਆ ਦੇ) ਝੂਠੇ ਮੋਹ ਵਿਚ ਖ਼ੁਆਰ ਹੁੰਦੀ ਹੈ, ਤਦੋਂ (ਜਾਣੋ ਕਿ) ਖਸਮ-ਪ੍ਰਭੂ ਵਲੋਂ ਉਹ ਛੁੱਟੜ ਹੋਈ ਪਈ ਹੈ, ਉਹ ਜੀਵ-ਇਸਤ੍ਰੀ ਪਰਮਾਤਮਾ-ਪਤੀ ਦਾ ਟਿਕਾਣਾ ਨਹੀਂ ਲੱਭ ਸਕਦੀ ।
Ruined by falsehood, she is deserted by her Husband Lord. The soul-bride does not attain the Mansion of His Presence.
 
ਉਹ ਝੂਠੇ ਤੇ ਕੂੜੇ ਪਦਾਰਥਾਂ ਦੀ ਵਣਜਾਰਨ ਝੂਠੇ ਮੋਹ ਵਿਚ ਲੱਗੀ ਰਹਿੰਦੀ ਹੈ, ਕੂੜੇ ਮੋਹ ਵਿਚ ਠੱਗੀ ਜਾਂਦੀ ਹੈ ।
The false bride is attached to falsehood; the insincere one is cheated by insincerity.
 
ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਮਤਿ ਨੂੰ (ਆਪਣੇ ਹਿਰਦੇ ਵਿਚ) ਸੰਭਾਲਦੀ ਹੈ, ਉਹ ਕੂੜੇ ਮੋਹ ਨੂੰ (ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ, (ਤੇ ਇਸ ਤਰ੍ਹਾਂ) ਆਪਣਾ ਜਨਮ ਵਿਅਰਥ ਨਹੀਂ ਗਵਾਂਦੀ ।
She who drives out her falsehood, and acts according to the Guru's Teachings, does not lose her life in the gamble.
 
(ਮਾਇਆ ਦੇ ਮੋਹ ਵਿਚ ਫਸ ਕੇ ਮਨੁੱਖ ਦਾ) ਇਹ ਸਰੀਰ ਝੂਠ ਠੱਗੀ-ਫ਼ਰੇਬ ਨਾਲ ਨਕਾ-ਨਕ ਭਰਿਆ ਰਹਿੰਦਾ ਹੈ ਤੇ ਜੀਵ ਪਾਪ ਕਮਾਂਦਾ ਰਹਿੰਦਾ ਹੈ,
This body is filled to overflowing with falsehood, deception and the commission of sins.
 
(ਪਰ) ਕੂੜ ਦਾ ਵਪਾਰ ਕਰਨ ਵਾਲਿਆਂ ਦੇ ਹਿਰਦੇ ਵਿਚ ਕੂੜ ਤੇ ਕਪਟ ਹੋਣ ਕਰਕੇ ਉਹ ਪਿਛੇ ਸਿੱਟੇ ਜਾਂਦੇ ਹਨ ਤੇ ਬੜਾ ਕਲੇਸ਼ ਉਠਾਂਦੇ ਹਨ
The false ones are left behind; because of the falsehood and deceit in their hearts, they suffer in terrible pain.
 
ਉਨ੍ਹਾਂ ਦਾ ਮੁਲੰਮਾ ਪਾਜ (ਦਿਖਾਵਾ) ਲਹਿ ਜਾਂਦਾ ਹੈ ਅਤੇ ਕੂੜ ਤੇ ਠੱਗੀ ਲੁਕੀ ਨਹੀਂ ਰਹਿ ਸਕਦੀ, (ਪਰ ਉਹਨਾਂ ਵਿਚਾਰਿਆਂ ਦੇ ਭੀ ਕੀਹ ਵੱਸ)?
Their falsehood and fraud cannot remain concealed; their false appearances fall off in the end.
 
ਉਸ ਦੇ ਮਨ ਵਿਚ ਝੂਠ ਹੈ (ਸੱਚ ਨੂੰ ਭੀ ਉਹ) ਝੂਠ ਹੀ ਸਮਝਦਾ ਹੈ, ਇਸ ਵਾਸਤੇ ਖਸਮ ਨੇ (ਝੂਠ ਬੋਲਣ ਤੋਂ ਪੈਦਾ ਹੋਏ) ਵਿਅਰਥ ਝਗੜੇ ਉਸ ਦੇ ਗਲ ਪਾ ਦਿੱਤੇ ਹਨ,
Within him is falsehood, and he sees everyone else as false; the Lord has tied these useless conflicts around his neck.
 
ਜੋ ਮਨੁੱਖ ਸਤਿਗੁਰੂ ਦੀ ਸੇਵਾ ਤੋਂ ਵਾਂਜੇ ਰਹਿੰਦੇ ਹਨ ਤੇ ਆਪਣੇ ਆਪ ਨੂੰ ਵੱਡਾ ਅਖਵਾਉਂਦੇ ਹਨ, ਉਹਨਾਂ ਦੇ ਹਿਰਦੇ ਵਿਚ ਝੂਠ ਹੁੰਦਾ ਹੈ (ਇਸ ਕਰਕੇ ਉਹਨਾਂ ਦਾ) ਮੂੰਹ ਫਿੱਕਾ (ਰਹਿੰਦਾ ਹੈ, ਭਾਵ, ਉਹਨਾਂ ਦੇ ਮੂੰਹ ਤੇ ਨਾਮ ਦੀ ਲਾਲੀ ਨਹੀਂ ਹੁੰਦੀ ਤੇ) ਉਹਨਾਂ ਨੂੰ ਸਦਾ ਫਿਟਕਾਰ ਪੈਂਦੀ ਹੈ;
One who does not serve the True Guru, and who praises himself, is filled with falsehood within. Cursed, cursed is his ugly face.
 
ਕੂੜ (ਰੂਪ) ਮੁਲੰਮਾ (ਬੇਸ਼ੱਕ ਸੱਚ ਨਾਲ) ਲਪੇਟ ਕੇ ਰਖੋ, (ਫਿਰ ਭੀ) ਜੋ ਝੂਠ ਤੇ ਠੱਗੀ ਹੈ ਉਹ ਲੁਕੇ ਨਹੀਂ ਰਹਿ ਸਕਦੇ
Falsehood and deception may be covered with false coatings, but they cannot remain hidden.
 
ਸਾਕਤਾਂ ਦਾ ਖਾਣਾ ਓਥੇ (ਗੁਰਸਿਖਾਂ ਦੇ ਸੰਗ ਵਿਚ) ਨਹੀਂ ਹੁੰਦਾ, (ਇਸ ਵਾਸਤੇ) ਭੇਡਾਂ ਵਾਂਗ (ਕਿਸੇ ਹੋਰ ਥਾਂ) ਜਾ ਕੇ ਕੂੜ ਨੂੰ ਲੱਭਦੇ ਹਨ
There is no food for them there; the false go into the filth like sheep.
 
ਉਹ (ਸਦਾ) ਝੂਠ, ਫ਼ਰੇਬ ਤੇ ਪਾਪ ਦੇ ਕੰਮ ਕਰਦਾ ਹੈ
He commits the sins of fraud and unrighteousness.
 
ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੋ, ਸੱਚੇ (ਮਨੁੱਖ ਦੇ ਹਿਰਦੇ ਵਿਚ) ਝੂਠ ਨਹੀਂ ਰਲ ਸਕਦਾ (ਭਾਵ, ਆਪਣਾ ਡੂੰਘਾ ਪ੍ਰਭਾਵ ਨਹੀਂ ਪਾ ਸਕਦਾ) ।
Falsehood does not mix with the Truth; O people, check it out and see.
 
ਮਨੁੱਖ (ਮਾਇਆ ਮੋਹ-ਰੂਪ) ਕੂੜਾ ਕੰਮ ਕਰਦਾ ਹੈ, ਤੇ (ਜ਼ਬਾਨ ਤੋਂ ਭੀ) ਕੂੜ ਬੋਲਦਾ ਹੈ ਤੇ ਕੂੜ ਵਿਚ ਲੱਗ ਕੇ ਕੂੜ (ਦਾ ਰੂਪ ਹੀ) ਹੋ ਜਾਂਦਾ ਹੈ
They practice falsehood and they speak falsehood; attached to falsehood, they become false.
 
ਜੋ ਮਨੁੱਖ (ਅਸਰਧਾ-ਭਰੀਆਂ ਚਤੁਰਾਈਆਂ ਦੀ) ਵਿਅਰਥ ਕਮਾਈ ਕਰਦਾ ਹੈ ਉਹ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,
One who practices falsehood comes and goes.
 
(ਨਿਰੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੀ ਅਕਲ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ,
The intellect of the self-willed manmukh is engrossed in falsehood.
 
ਉਹ ਸਦਾ ਪਰਾਈ ਨਿੰਦਾ ਕਰਦਾ ਰਹਿੰਦਾ ਹੈ, ਉਹ ਨਿਰਾ ਝੂਠ-ਫ਼ਰੇਬ ਹੀ ਕਮਾਂਦਾ ਰਹਿੰਦਾ ਹੈ (ਪਰਾਈ ਨਿੰਦਾ ਕੂੜ-ਠੱਗੀ ਵਿਚ ਹੀ ਉਹ ਇਉਂ ਮਸਤ ਰਹਿੰਦਾ ਹੈ
He slanders others, and practices utter falsehood.
 
ਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ ।
Through falsehood, fraud and deceit, the mortal collapses in an instant - he has no foundation at all.
 
ਜੇਹੜੇ ਆਦਮੀ (ਮੌਤ ਨੂੰ ਭੁਲਾ ਕੇ) ਪੱਕੇ ਘਰ ਮਕਾਨ ਬਣਾਂਦੇ ਹਨ, ਉਹ ਵਿਅਰਥ ਉੱਦਮ ਕਰਦੇ ਹਨ ।੧।
Practicing falsehood, they build their homes. ||1||
 
ਹੇ ਭਾਈ! ਤੁਸੀ (ਕਿਸੇ ਦੇ ਮਰਨ ਤੇ ਰੋਣ ਦਾ) ਵਿਅਰਥ ਪਿੱਟਣਾ ਪਿੱਟਦੇ ਹੋ, ਵਿਅਰਥ ਕੰਮ ਕਰਦੇ ਹੋ ।
You are engrossed in worldly entanglements, O Siblings of Destiny, and you are practicing falsehood.
 
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਵਿਚ ਰਚ-ਮਿਚ ਨਹੀਂ ਸਕਦਾ । ਝੂਠ ਝੂਠ ਵਿਚ ਹੀ ਰਲਦਾ ਹੈ ।੪।
The self-willed manmukh is not pleased with Truth; the false are buried in falsehood. ||4||
 
ਸੱਚ ਦਾ ਵਪਾਰੀ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜ ਕੇ (ਪ੍ਰਭੂ ਨੂੰ) ਮਿਲ ਪੈਂਦਾ ਹੈ, ਝੂਠੇ ਪਦਾਰਥਾਂ ਦੇ ਮੋਹ ਵਿਚ ਲੱਗਿਆਂ ਪ੍ਰਭੂ ਨਹੀਂ ਮਿਲਦਾ ।
Through Truth, one meets the True One; He is not obtained through falsehood.
 
ਮੰਦ-ਭਾਗਣ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪੈ ਜਾਂਦੀਆਂ ਹਨ ਉਹ (ਮਾਇਆ ਦੇ ਮੋਹ ਵਾਲਾ ਹੀ) ਵਿਅਰਥ-ਬੋਲ ਬੋਲ ਕੇ (ਮਾਇਆ ਦੇ ਮੋਹ ਦਾ) ਜ਼ਹਰ ਖਾਂਦੀਆਂ ਰਹਿੰਦੀਆਂ ਹਨ (ਜੋ ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) ।
The forsaken brides wander around, deluded by doubt; telling lies, they eat poison.
 
ਤੈਨੂੰ ਮਿਲਿਆ ਹੋਇਆ ਉਮਰ ਦਾ ਸਮਾ ਪੂਰਾ ਹੋ ਰਿਹਾ ਹੈ । ਤੂੰ ਕਿਸ ਠੱਗੀ ਵਿਚ ਫਸਿਆ ਹੋਇਆ ਹੈਂ?
Your allotted time is now complete - why are you engrossed in falsehood?
 
ਤੂੰ ਅਕਾਸ਼ ਦੀ ਖ਼ਿਆਲੀ ਨਗਰੀ (ਵਰਗੀ ਮਾਇਆ) ਨੂੰ ਵੇਖ ਕੇ ਠੱਗਿਆ ਜਾ ਰਿਹਾ ਹੈਂ, ਤੂੰ ਇਸ ਠੱਗੀ-ਰੂਪ ਸੇਜ ਨੂੰ (ਆਨੰਦ ਨਾਲ) ਮਾਣ ਰਿਹਾ ਹੈਂ ।
Beholding an illusion, you are deceived, and on your bed, you enjoy a false lover.
 
ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ ।
Those who practice falsehood and deceit are reincarnated in the world.
 
ਇਹ ਸਾਰਾ ਜਗਤ ਛਲ ਰੂਪ ਹੈ (ਜਿਵੇਂ ਮਦਾਰੀ ਦਾ ਸਾਰਾ ਤਮਾਸ਼ਾ ਛਲ ਰੂਪ ਹੈ), (ਇਸ ਵਿਚ ਕੋਈ) ਰਾਜਾ (ਹੈ, ਤੇ ਕਈ ਲੋਕ) ਪਰਜਾ (ਹਨ)
False is the king, false are the subjects; false is the whole world.
 
(ਇਸ ਜਗਤ ਵਿਚ ਕਿਤੇ ਇਹਨਾਂ ਰਾਜਿਆਂ ਦੇ) ਸ਼ਾਮਿਆਨੇ ਤੇ ਮਹਲ ਮਾੜੀਆਂ (ਹਨ, ਇਹ) ਭੀ ਛਲ ਰੂਪ ਹਨ, ਤੇ ਇਹਨਾਂ ਵਿਚ ਵੱਸਣ ਵਾਲਾ (ਰਾਜਾ) ਭੀ ਛਲ ਹੀ ਹੈ ।
False is the mansion, false are the skyscrapers; false are those who live in them.
 
ਤਦੋਂ ਮਾਇਆ ਛਲ ਦਾ ਅਸਰ ਮਨ ਤੋਂ ਦੂਰ ਹੋ ਜਾਂਦਾ ਹੈ (ਫੇਰ ਮਨ ਦੇ ਨਾਲ ਸਰੀਰ ਭੀ ਸੰੁਦਰ ਹੋ ਜਾਂਦਾ ਹੈ, ਸਰੀਰਕ ਇੰਦਰੇ ਭੀ ਗੰਦੇ ਪਾਸੇ ਵਲੋਂ ਹਟ ਜਾਂਦੇ ਹਨ, ਮਾਨੋ) ਸਰੀਰ ਧੁਪ ਕੇ ਸਾਫ਼ ਹੋ ਜਾਂਦਾ ਹੈ ।
The filth of falsehood departs, and the body is washed clean.
 
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) ।
There is a famine of Truth; falsehood prevails, and the blackness of the Dark Age of Kali Yuga has turned men into demons.
 
(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ,
Greed and sin are the king and prime minister; falsehood is the treasurer.
 
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ ‘ਅੱਗ’ ਰੂਪ ਰਥ ਦੇ ਅੱਗੇ ਰਥਵਾਹੀ ‘ਕੂੜੁ’ ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ ‘ਕੂੜੁ’ ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ ‘ਤ੍ਰਿਸ਼ਨਾ’ ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ । ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ।
In the Iron Age of Kali Yuga, fire is the chariot and falsehood the charioteer. ||1||
 
ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ ।
Speaking falsehood, they take their food.
 
ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ) ।
The home of modesty and Dharma is far from them.
 
ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ ।
O Nanak, they are totally permeated with falsehood.
 
ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ);
The impurity of the mind is greed, and the impurity of the tongue is falsehood.
 
ਜਦੋਂ (ਆਖ਼ਰ) ਤੁਰਨ ਵੇਲੇ ਇਹ ਸਰੀਰ ਨਾਲ ਨਹੀਂ ਜਾਂਦਾ ਤਾਂ ਇਸ ਨੂੰ ਝੂਠ ਬੋਲ ਬੋਲ ਕੇ ਪਾਲਣ ਦਾ ਕੀਹ ਲਾਭ?
Why feed it by telling lies? When you leave, it does not go with you.
 
ਇਹ ਮਾਇਆ ਦੇ ਅਸਰ ਹੇਠ ਹੀ ਕਾਰ ਵਿਹਾਰ ਕਰਦਾ ਹੈ, ਕੂੜ (ਮਾਇਆ) ਹੀ ਇਸ ਦਾ ਪ੍ਰਯੋਜਨ (ਜ਼ਿੰਦਗੀ ਦਾ ਨਿਸ਼ਾਨਾ) ਹੈ
He remains engrossed in material wealth, and his efforts are false.
 
ਐਸੇ ਬੰਦੇ ਧਰਮ ਵਿਚ ਜੋੜੇ ਜੁੜਦੇ ਨਹੀਂ ਕਿਉਂਕਿ ਉਹਨਾਂ ਦੇ ਅੰਦਰ ਕੂੜ ਤੇ ਖ਼ੁਦਗ਼ਰਜ਼ੀ ਹੈ ।
He does not mingle with the righteous; within him are falsehood and selfishness.
 
ਹੇ ਨਾਨਕ! ਕਰਤਾਰ ਨੇ ਐਸੀ ਖੇਡ ਰਚੀ ਹੈ ਕਿ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਤਾਂ ਝੂਠ ਬੋਲ ਬੋਲ ਕੇ ਗ਼ਰਕ ਹੁੰਦੇ ਹਨ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਨਾਮ ਜਪ ਕੇ (ਸ਼ਕਤੀ ਦੇ ਹੜ੍ਹ ਵਿਚੋਂ) ਤਰ ਜਾਂਦੇ ਹਨ ।੨।
O Nanak, the Creator Lord has arranged things, so that the self-willed manmukhs are drowned by telling lies, while the Gurmukhs are saved by chanting the Lord's Name. ||2||
 
ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ
Within the fortress of body, are the hard and rigid doors of falsehood, deception and pride.
 
(ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ ।
Nothing established by You appears to be false.
 
ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) ।
He practices falsehood, gathers in falsehood, and makes falsehood his sustenance.
 
ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ
The cup of the mind's longing is overflowing with falsehood, and the Messenger of Death is the cup-bearer.
 
ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ ।
Why bother to wash the body, polluted by falsehood?
 
(ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ।੧।
Why bother to wash the body which is polluted by falsehood? ||1||
 
ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ ।
Speaking falsehood, one eats poison, and the evil within increases greatly.
 
ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੱੁਲਿਆਂ ਵਾਂਗ ਚਲੇ ਜਾਂਦੇ ਹਨ ।
Why do you listen to falsehood? It shall vanish like a gust of wind.
 
ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ ।
Everyone who comes here, shall have to leave; to act in ego is false.
 
ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੰੁਦਾ,
By falsehood and greed, no place of rest is found, and no place in the world hereafter is obtained.
 
ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ
She who does not know her Husband Lord, the Architect of karma, is deluded by falsehood - she herself is false.
 
(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ ।
Let greed and slander be far away from you, and renounce falsehood; through the True Word of the Guru's Shabad, you shall obtain the true fruit.
 
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਇਹ ਹਿਰਦਾ-ਖੇਤ ਕੱਲਰ ਹੈ (ਜਿਸ ਵਿਚ ਨਾਮ-ਬੀਜ ਨਹੀਂ ਉੱਗ ਸਕਦਾ । ਸਾਕਤ) ਉਸ ਵਿਚ ਨਾਸਵੰਤ ਪਦਾਰਥਾਂ ਦਾ ਮੋਹ ਹੀ ਬੀਜਦੇ ਰਹਿੰਦੇ ਹਨ, ਅਤੇ ਮੋਹ ਮਾਇਆ ਦੇ ਖਲਵਾੜੇ ਹੀ ਇਕੱਠੇ ਕਰਦੇ ਹਨ ।
Taking a barren field, they plant falsehood; they shall harvest only falsehood.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by