ਜੇ ਨਿੱਤ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਭੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਭੀ ਖੋਟਾ (ਭਾਵ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ)
By dealing their deals of falsehood, their minds and bodies become false.
ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ ।੧।
His Love is not obtained through hypocrisy. Her false coverings bring only ruin. ||1||
(ਪਰ, ਹੇ ਪ੍ਰਭੂ ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ।੩।
Those who are pleasing to You are good; no one is counterfeit or genuine. ||3||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਹੀ ਪੂੰਜੀ ਜੋੜਦੇ ਹਨ, ਉਹੀ ਖਿਲਾਰਾ ਖਿਲਾਰਦੇ ਹਨ, ਜੇਹੜਾ ਰੱਬੀ ਟਕਸਾਲ ਵਿਚ ਖੋਟਾ ਮੰਨਿਆ ਜਾਂਦਾ ਹੈ ।
The wealth of the self-willed manmukhs is false, and false is their ostentatious display.
ਹੇ ਨਾਨਕ ! ਪਰਖਣ ਵਾਲਾ ਪ੍ਰਭੂ ਆਪ ਹੀ ਹੈ, ਜਿਸ ਨੇ ਖੋਟੇ ਖਰੇ ਨੂੰ ਪਛਾਣਿਆ ਹੈ (ਭਾਵ, ਪ੍ਰਭੂ ਆਪ ਹੀ ਜਾਣਦਾ ਹੈ ਕਿ ਖੋਟਾ ਕੌਣ ਹੈ ਤੇ ਖਰਾ ਕੌਣ ਹੈ) ।੧੩।
O Nanak, the Lord Himself is the Appraiser, who distinguishes the counterfeit from the genuine. ||13||
ਪਰ ਚੰਡਾਲ ਕ੍ਰੋਧ ਤੇਰਾ ਭੈੜਾ ਸਾਥੀ ਹੈ ।੩।
but your constant companion is the demon of anger. ||3||
ਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ;
He stands exposed, like a counterfeit coin, when inspected by the Lord, the Assayer.
ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ,
The love of Maya is totally painful; this is a bad deal.
ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ ।੨।
The love of Maya is totally painful; this is a bad deal. ||2||
ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨।
it will be found to be false, when the coins are inspected. ||2||
ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧।
Behold, the counterfeit coin is worthless there. ||1||
ਹੇ ਸੱਜਣ! ਵੇਖ, ਉਸ ਪਰਮਾਤਮਾ ਦੇ ਕੌਤਕ ਬੜੇ ਹੈਰਾਨ ਕਰਨ ਵਾਲੇ ਹਨ ਜੋ ਅੱਖ ਝਮਕਣ ਜਿਤਨੇ ਸਮੇ ਵਿਚ ਹੀ ਖੋਟੇ ਖਰੇ ਮਨੁੱਖ ਨੂੰ ਪਛਾਣ ਲੈਂਦਾ ਹੈ ।
So behold the Wondrous and Amazing Play of the Lord. In an instant, He distinguishes the genuine from the counterfeit.