ਨਾਨਕ ਬੇਨਤੀ ਕਰਦਾ ਹੈ—ਅਸਲ ਗਿਆਨਵਾਨ ਮਨੁੱਖ ਉਹ ਹੈ
Prays Nanak, what is the nature of the spiritual people?
 
ਹੇ ਭਾਈ ! ਜਿਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਵਾਲਾ ਹੋ ਜਾਂਦਾ ਹੈ ।੧।ਰਹਾਉ।
One who contemplates his own self is truly wise. ||1||Pause||
 
(ਹੇ ਸੰਤ ਜਨੋ!) ਤੁਸੀ ਉਸ ਮਨੁੱਖ ਨੂੰ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਰੱਖਣ ਵਾਲਾ ਸਮਝੋ, ਜਿਸ ਨੂੰ ਨਾਹ ਕੋਈ ਦੁੱਖ ਤੇ ਨਾਹ ਕੋਈ ਸੁਖ (ਆਪਣੇ ਪ੍ਰਭਾਵ ਵਿਚ) ਬੰਨ੍ਹ ਨਹੀਂ ਸਕਦਾ ।
They are not bound by pleasure and pain - know that they are truly wise.
 
ਹੇ ਨਾਨਕ! ਬ੍ਰਹਮਗਿਆਨੀ ਦੀ ਰਾਹੀਂ ਸਾਰਾ ਜਗਤ (ਹੀ) (ਪ੍ਰਭੂ ਦਾ ਨਾਮ) ਜਪਣ ਲੱਗ ਪੈਂਦਾ ਹੈ ।੪।
O Nanak, through the God-conscious being, the whole world meditates on God. ||4||
 
(ਹੇ ਭਾਈ!) ਜਿਸ (ਮਨੁੱਖ) ਨੇ ਭਗਵਾਨ ਦਾ ਭਜਨ ਕੀਤਾ ਹੈ, ਉਹੀ ਉੱਚੀ ਕੁਲ ਵਾਲਾ ਹੈ;
They are intuitively wise, and they are Vaishnaavs, worshippers of Vishnu; they are spiritually wise, wealthy and prosperous.
 
ਜਗਤ ਵਿਚ ਗਿਆਨਵਾਨ ਕੋਈ ਵਿਰਲਾ ਉਹੀ ਹੈ, ਜਿਸ ਦਾ ਨਿੱਤ-ਆਚਰਨ ਉਸ ਗਿਆਨ ਦੇ ਅਨੁਸਾਰ ਹੈ,
How rare in the world is that wise person, who practices this.
 
ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ;
One who remembers the Lord is a spiritual teacher; the ignorant one acts blindly.
 
ਉਹੀ ਮਨੁੱਖ ਗਿਆਨ-ਵਾਨ (ਅਖਵਾ ਸਕਦਾ) ਹੈ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਹੈ ।
He alone is a spiritual teacher, who lovingly focuses his consciousness on the Word of the Shabad.
 
(ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ;
One who contemplates the Lord's Virtues is spiritually wise.
 
ਉਹ ਮਨੁੱਖ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਤੇ ਇਸ ਤਰ੍ਹਾਂ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
He alone is spiritually wise, who contemplates his own self.
 
ਹੇ ਭਾਈ! ਆਤਮਕ ਜੀਵਨ ਸੂਝ ਵਾਲਾ ਮਨੁੱਖ ਸਦਾ ਹੀ ਆਤਮਕ ਜੀਵਨ ਜੀਊਂਦਾ ਹੈ , ਸੁਰਤਿ ਜੋੜੀ ਰੱਖਣ ਵਾਲੇ ਮਨੁੱਖ ਦੀ ਹੀ (ਲੋਕ ਪਰਲੋਕ ਵਿਚ) ਇੱਜ਼ਤ ਹੁੰਦੀ ਹੈ ।
Only the spiritually wise live forever; they are honored for their intuitive awareness.
 
ਹੇ ਨਾਨਕ! ਆਖ—ਹੇ ਮਨ! ਸੁਣ, ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ ।੧੬।
- says Nanak, listen, mind: call him spiritually wise. ||16||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by