ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਪਾਈ ਰੱਖਣ ਦੀ ਮਰਯਾਦਾ ਸੰਤ ਜਨਾਂ ਦੇ ਮਨ ਵਿਚ (ਹੀ) ਵੱਸਦੀ ਹੈ
To love the Lotus Feet of the Lord-this way of life has come into the minds of His Saints.
ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ ।
His Lotus Feet dwell in the minds of His devotees.
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ ।
In the month of Saawan, the soul-bride is happy, if she falls in love with the Lotus Feet of the Lord.
(ਹੇ ਭਾਈ ! ਗੁਰੂ ਦੀ ਕਿਰਪਾ ਨਾਲ) ਭਗਵਾਨ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ
Worship and adore the Lotus Feet of the Lord God.
(ਹੇ ਮੇਰੇ ਭਾਈ !) ਜੇਹੜੇ ਮਨੁੱਖ ਪਰਮਾਤਮਾ ਦੇ ਸੰੁਦਰ ਚਰਨ ਆਪਣੇ ਹਿਰਦੇ ਵਿਚ ਟਿਕਾਂਦੇ ਹਨ
I have enshrined the Lotus Feet of God within my heart.
(ਇਸ ਵਾਸਤੇ, ਹੇ ਭਾਈ ! ਗੁਰੂ ਦੇ) ਸੋਹਣੇ ਚਰਨ ਮੈਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾਂਦਾ ਹਾਂ ।
I enshrine His Lotus Feet within my heart.
(ਹੇ ਭਾਈ ! ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ (ਜਿਸ ਮਨੱੁਖ ਦੀ) ਪ੍ਰੀਤਿ ਬਣ ਜਾਂਦੀ ਹੈ,
One who is in love with the Lord's Lotus Feet,
ਤਿਵੇਂ ਪਰਮਾਤਮਾ ਦੇ ਭਗਤ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਲਪਟਿਆ ਰਹਿੰਦਾ ਹੈ ।੩।
so is the mind of the Lord's humble servant attached to His Lotus Feet. ||3||
ਉਹ ਮਨੁੱਖ ਪਰਮਾਤਮਾ ਦੇ ਸੁਹਣੇ ਚਰਨਾਂ ਦੀ ਪ੍ਰੇਮ-ਭਗਤੀ ਵਿੱਚ ਵਿੱਝੇ ਰਹਿੰਦੇ ਹਨ (ਜਿਵੇਂ ਭੌਰਾ ਫੁੱਲ ਵਿਚ ਵਿੱਝ ਜਾਂਦਾ ਹੈ) ।੧।ਰਹਾਉ।
are pierced through with loving devotional worship of the Lord's Lotus Feet. ||1||Pause||
(ਹੇ ਭਾਈ!) ਭਾਗਾਂ ਵਾਲੇ ਹਨ ਉਹ ਮੱਥੇ ਜਿਨ੍ਹਾਂ ਨੂੰ ਗੋਬਿੰਦ ਦੇ ਸੋਹਣੇ ਚਰਨਾਂ ਦੀ ਛੋਹ ਮਿਲਦੀ ਹੈ ।
Blessed is the forehead which touches His Lotus Feet.
(ਪਰ, ਹੇ ਭਾਈ! ਗੋਬਿੰਦ ਦਾ ਆਰਾਧਨ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਜਿਸ ਮਨੁੱਖ ਨੇ)
I have enshrined the Lotus Feet of the Guru within my heart. ||1||
ਇਸ ਫਾਹੀ ਨੂੰ ਕੱਟਣ-ਜੋਗਾ ਜਗਤ ਦਾ ਗੁਰੂ ਗੋਬਿੰਦ ਹੀ ਹੈ । (ਹੇ ਭਾਈ!) ਉਸ ਗੋਬਿੰਦ ਦੇ ਚਰਨ-ਕਮਲਾਂ ਵਿਚ ਨਿਵਾਸ ਕਰੀ ਰੱਖ ।੧।
The only one who can cut this is the Guru of the World, the Lord of the Universe. So let yourself dwell at His Lotus Feet. ||1||
ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ਤੇ ਮੌਤ ਦਾ ਸਹਮ ਦੂਰ ਕਰ ਦੇਂਦਾ ਹੈ ।
Adoring His Lotus Feet in the mind, the fear of death is banished. ||2||
ਹੇ ਜੀਵ! ਸਭ ਜੀਵਾਂ ਦੇ ਨਾਸ ਕਰਨ ਵਾਲੇ ਤੇ ਪਾਲਣ ਵਾਲੇ ਪਰਮਾਤਮਾ ਦੇ ਸੋਹਣੇ ਚਰਨਾਂ ਦੇ ਪ੍ਰੇਮ ਵਿਚ (ਟਿਕਣ) ਤੋਂ ਤੂੰ ਸੱਖਣਾ ਹੈਂ ।
The One who is All-powerful to empty out and fill up - you have no love for His Lotus Feet.
(ਹੇ ਮਨ!) ਉਸ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਰਾਧਨ ਕਰਨਾ ਚਾਹੀਦਾ ਹੈ, ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜੋ ਗ਼ਰੀਬਾਂ ਦਾ ਸਹਾਰਾ ਹੈ, ਜੋ ਲੱਖਮੀ ਦਾ ਆਸਰਾ ਹੈ ।
Meditate lovingly on the Lotus Feet of the Lord, the Destroyer of distress, the Protector of the poor, the Lord of excellence.
ਉਹ ਦਿਨ ਭਾਗਾਂ ਵਾਲੇ, ਉਹ ਸਮਾ ਭਾਗਾਂ ਵਾਲਾ ਸਮਝੋ ਜਦੋਂ (ਕਿਸੇ ਜੀਵ ਦਾ ਮੱਥਾ) ਗੁਰੂ ਦੇ ਸੋਹਣੇ ਚਰਨਾਂ ਤੇ ਲੱਗੇ ।
CHACHA: Blessed, blessed is that day, when I became attached to the Lord's Lotus Feet.
ਉਸ ਦੇ ਕਮਲਾਂ ਵਰਗੇ (ਸੋਹਣੇ) ਚਰਨਾਂ ਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ ।
In their hearts, they meditate on His Lotus Feet.
ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਹਿਰਦੇ ਵਿਚ ਟਿਕਾਉ ।
- enshrine the Lord's Lotus Feet within your heart.
(ਹੇ ਭਾਈ!) ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਆਪਣੇ ਮਨ ਵਿਚ ਪ੍ਰੋ ਰੱਖ,
Enshrine the Lord's Lotus Feet in your mind;
ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨਾਂ ਨਾਲ ਮੇਰੀ ਪ੍ਰੀਤਿ ਲੱਗੀ ,
May I enshrine affection for Your Lotus Feet.
ਜਿਸ ਪ੍ਰਭੂ ਦੇ ਕਮਲਾਂ (ਵਰਗੇ) ਅੱਤ ਸੋਹਣੇ ਚਰਨ ਹਨ,
His Lotus Feet are incomparably beautiful.
ਜਿਨ੍ਹਾਂ ਦੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨ ਵੱਸ ਪਏ, ਪਰਮਾਤਮਾ ਦਾ ਦਰਸਨ ਕਰ ਕੇ ਉਹਨਾਂ ਦਾ ਮਨ ਤਨ ਖਿੜ ਪਿਆ ।
His Lotus Feet abide within my mind and body and I am enraptured, beholding the Blessed Vision of His Darshan.
ਪ੍ਰਭੂ ਦੇ ਸੋਹਣੇ ਚਰਨ ਉਹਨਾਂ ਦੇ ਮਨ ਵਿਚ ਵੱਸਦੇ ਹਨ, ਪ੍ਰਭੂ ਉਹਨਾਂ ਦੇ ਸਾਰੇ ਕਲੇਸ਼ ਨਾਸ ਕਰ ਦੇਂਦਾ ਹੈ ।
With the Lotus Feet of the Lord dwelling within the heart, all misfortune is taken away.
ਮੇਰੀ ਹੁਣ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣ ਗਈ ਹੈ,
I have fallen in love with His Lotus Feet.
ਜਿਸ ਮਨੁੱਖ ਦਾ ਪਿਆਰ ਗੋਬਿੰਦ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ,
One who enshrines love for the Lotus Feet of the Lord of the Universe
(ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਲਿਆਂ (ਮਨੁੱਖ ਦੇ) ਚਿੱਤ ਤੇ (ਮਾਇਆ-) ਡੈਣ ਦਾ ਕੋਈ ਜ਼ੋਰ ਨਹੀਂ ਚੜ੍ਹਦਾ ।੧।
My consciousness is not affected by the witch, Maya; I take to the Sanctuary of the Lord's Lotus Feet. ||1||
(ਮੇਹਰ ਕਰ) ਪੂਰੇ ਗੁਰੂ ਦਾ ਆਸਰਾ ਲੈ ਕੇ ਮੈਂ ਤੇਰੇ ਸੋਹਣੇ ਚਰਨਾਂ ਦਾ ਧਿਆਨ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ ।੩।
Serve the Lord's Lotus Feet within your heart, and hold to the Support of the Perfect Guru. ||3||
(ਹੇ ਭਾਈ!) ਪਰਮਾਤਮਾ ਦੇ ਸੋਹਣੇ ਸੰੁਦਰ ਚਰਨਾਂ ਵਿਚ, ਸੰਤ ਜਨਾਂ ਦੇ ਉਪਦੇਸ਼ ਵਿਚ,
The Lord's Lotus Feet are incomparably beautiful; so is the Mantra of the Saint.
ਹੇ ਪਿਆਰੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੋਹਣੇ ਚਰਨਾਂ ਨਾਲ ਜੁੜੇ ਰਹਿਣ ਦੀ ਆਸ ਪੈਦਾ ਹੋ ਜਾਂਦੀ ਹੈ,
I long for the Lotus Feet of my Beloved Lord.
ਪਿਆਰੇ ਗੁਰਦੇਵ ਦੇ ਸੋਹਣੇ ਕੋਮਲ ਚਰਨ
The Saints worship and adore the Lotus Feet of the Divine Guru;
ਹੇ ਭਾਈ! ਜਿਸ ਮਨੁੱਖ ਦੇ ਵਾਸਤੇ ਗੁਰੂ ਦੇ ਸੋਹਣੇ ਕੋਮਲ ਚਰਨ ਜਹਾਜ਼ ਬਣ ਗਏ ਉਹ ਇਹਨਾਂ ਚਰਨਾਂ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ
The Lord's Lotus Feet are the Boat; attached to Them, you shall cross over the world-ocean.
(ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪੋ੍ਰਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ।
My mind is pierced by the Lord's Lotus Feet; He alone is sweet to my mind, the Lord King.
ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ।੧।
The Lotus Feet of the Lord have pierced Nanak's mind, and now, nothing else seems sweet to him. ||1||
ਹੇ ਮੇਰੇ ਮਨ! ਤੂੰ ਉਸ ਦੇ ਸੋਹਣੇ ਕੋਮਲ ਚਰਨਾਂ ਨਾਲ ਪਿਆਰ ਕਰਿਆ ਕਰ,
O my mind, immerse yourself in the Lord's lotus feet.
ਹੇ ਭਾਈ! ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨ ਸਦਾ ਵੱਸਦੇ ਰਹਿੰਦੇ ਹਨ, ਸੇਵਕ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ ।
The Lotus Feet of the Lord abide within his heart, and with every breath and morsel of food, he chants the Lord's Name.
ਉਸ ਪਰਮਾਤਮਾ ਦੇ ਸੋਹਣੇ ਚਰਨ ਮੇਰੀ ਜਿੰਦ ਦਾ ਆਸਰਾ ਬਣ ਗਏ ਹਨ ।੧।
The Lotus Feet of the Lord are the Support of my very breath of life. ||1||
ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਕੁਰਬਾਨ ਜਾਂਦਾ ਹਾਂ
I have enshrined His Lotus Feet within my heart.
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ ।
Those whose minds are attached to the lotus feet of the Lord - those humble beings are satisfied and fulfilled.
ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ ।੩।
The Lotus Feet of God come to abide within his heart, and he savors the sublime essence of the Lord's Ambrosial Nectar. ||3||
:—(ਹੇ ਭਾਈ!) ਪਰਮਾਤਮਾ ਦੇ ਕੋਮਲ ਚਰਨਾਂ ਨੂੰ (ਮੈਂ ਆਪਣੀ ਜ਼ਿੰਦਗੀ ਦਾ) ਆਸਰਾ (ਬਣਾ ਲਿਆ ਹੈ) ।
I have the support of the Lotus Feet of the Lord.
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ,
The lotus feet of the Lord are the support of His humble servants. They are his only capital and investment.
ਹੇ ਪਿਆਰੇ! ਪਰਮਾਤਮਾ ਦੇ ਕੋਮਲ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ । ਗੋਬਿੰਦ ਦੇ ਗੁਣ ਆਪਣੇ ਸੋਚ-ਮੰਡਲ ਵਿਚ ਵਸਾ
Worship His lotus feet, and contemplate the glorious virtues of the Lord of the Universe.
ਅਤੇ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਨਾਲ ਰੰਗੀ ਜਾਂਦੀ ਹੈ, ਉਹੀ ਮਨੁੱਖ ਪਰਮਾਤਮਾ ਦੇ ਕੋਮਲ ਚਰਨਾਂ ਦੀ ਯਾਦ ਦਾ ਖ਼ਜ਼ਾਨਾ (ਆਪਣੇ ਹਿਰਦੇ ਵਿਚ) ਇਕੱਠਾ ਕਰ ਲੈਂਦਾ ਹੈ ।ਰਹਾਉ।
I am in love, in love with the Lord's lotus feet, the treasure of riches. ||Pause||
ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।
One whose mind is in love with the Lord's lotus feet, obtains the pool of ambrosial nectar. ||1||
ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕੋ੍ਰੜਾਂ ਸੁਖਾਂ ਦਾ ਟਿਕਾਣਾ ਹਨ ।
The Lord's lotus feet are the treasure of His humble servant; in them, he finds millions of pleasures and comforts.
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ
One whose mind is imbued with the Lord's lotus feet
ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ
I am in love with the Lord's lotus feet.
ਹੇ ਪ੍ਰੀਤਮ ਪ੍ਰਭੂ! ਤੇਰਾ ਦਰਸ਼ਨ ਜੀਵਨ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੇ ਸੋਹਣੇ ਚਰਨ ਬੇ-ਮਿਸਾਲ ਹਨ
Fruitful is the Blessed Vision of Your Darshan, O Beloved God; Your lotus feet are incomparably beautiful!
ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ ।੨।੯।੧੩।
Grasp the Lord's lotus feet, and hold them in your heart, O Nanak; you shall obtain absolute peace and bliss. ||2||9||13||
ਹੇ ਭਾਈ! ਨਾਨਕ (ਤਾਂ ਪ੍ਰਭੂ ਦੇ) ਕੋਮਲ ਚਰਨਾਂ ਦੀ ਸਰਨ ਆ ਪਿਆ ਹੈ
Nanak has come to the Sanctuary of the Lord's lotus feet.
ਹੇ ਨਾਨਕ! ਪ੍ਰਭੂ ਦਾ ਪ੍ਰੇਮੀ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਨ ਦੀ ਖਿੱਚ ਵਿਚ ਦਸੀਂ ਪਾਸੀਂ ਭੌਂਦਾ ਹੈ,
One who loves the Lord's lotus feet searches for Him in the ten directions.
ਜਿਵੇਂ ਮਜੀਠ ਨਾਲ (ਕੱਪੜੇ ਤੇ ਪੱਕਾ) ਰੰਗ ਚੜ੍ਹਦਾ ਹੈ, ਤਿਵੇਂ ਉਹਨਾਂ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਪੱਕੀ ਤਰ੍ਹਾਂ) ਵਿੱਝ ਜਾਂਦਾ ਹੈ
The Lord's lotus feet have pierced my mind, and I am dyed in the deep crimson color of His Love.
ਇਸੇ ਤਰ੍ਹਾਂ, ਹੇ ਨਾਨਕ! ਸੰਤ ਪ੍ਰਭੂ ਦੇ ਚਰਨ ਕਮਲਾਂ ਵਿਚ ਮਸਤ ਰਹਿੰਦੇ ਹਨ, ਪ੍ਰਭੂ-ਚਰਨਾਂ ਤੋਂ ਬਿਨਾ ਉਹਨਾਂ ਨੂੰ ਹੋਰ ਕੁਝ ਨਹੀਂ ਭਾਉਂਦਾ ।੧।
The Saints are entranced by the Lord's lotus feet; O Nanak, they desire nothing else. ||1||
ਜੋ ਮਨੁੱਖ ਪ੍ਰਭੂ ਦੇ ਚਰਨ ਕਮਲਾਂ ਦਾ ਧਿਆਨ ਧਰਦੇ ਹਨ ਤੇ ਸੁਆਸ ਸੁਆਸ ਉਸ ਦਾ ਸਿਮਰਨ ਕਰਦੇ ਹਨ, ਜੋ ਅਬਿਨਾਸੀ ਪ੍ਰਭੂ ਦਾ ਨਾਮ ਕਦੇ ਭੁਲਾਉਂਦੇ ਨਹੀਂ,
They contemplate the Lord's lotus feet; they worship and adore Him with each and every breath.
ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ
Through the Protection and Support of the Lord's lotus feet, all beings are saved.
ਹੇ ਮਨ! ਤੂੰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪਿਆਰ ਨਹੀਂ ਪਾਇਆ, ਤੂੰ ਗੁਰੂ ਨੂੰ ਪ੍ਰਸੰਨ ਨਹੀਂ ਕੀਤਾ
He does not love the Lord's lotus feet, and he does not please the True Lord.
ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ
Meditate on the lotus feet of the Lord within your mind.
ਹੇ ਨਾਨਕ! ਜਿਸ ਮਨੁੱਖ ਨੂੰ ਪਿਆਰੇ ਗੁਰਮੁਖਿ ਸੱਜਣ ਮਿਲ ਪੈਂਦੇ ਹਨ ਉਸ ਦੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਪਿਆਰ ਬਣ ਜਾਂਦਾ ਹ
My mind is in love with the Lord's lotus feet; I have met the Beloved Guru, the noble, heroic being.
ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲ) ਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ ।
The True Guru was satisfied with me, and blessed me with the Support of the Lord's Lotus Feet. I am a sacrifice to the Lord.
ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ ।
My Dear Lord and Master is so beautiful; I am the dust of His Lotus Feet.
ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ ।
I have seen that everything is transitory and perishable, and so I have linked my consciousness to the Lotus Feet of the Lord.
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ,
I am in love with the Lotus Feet of the Lord.
ਉਥੇ ਟਿਕਿਆਂ ਦੁਨੀਆ ਦੇ ਦੁੱਖ, ਮਾਇਆ ਦੀ ਤ੍ਰਿਸ਼ਨਾ, ਕੋਈ ਰੋਗ ਆਦਿਕ—ਇਹ ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ । (ਸਾਧ ਸੰਗਤਿ ਵਿਚ ਜਾ ਕੇ) ਪ੍ਰਭੂ ਦੇ ਸੋਹਣੇ ਚਰਨਾਂ ਵਿਚ ਸੁਰਤਿ ਜੋੜਨੀ ਚਾਹੀਦੀ ਹੈ ।
There, neither pain nor hunger nor disease will afflict you; enshrine love for the Lord's Lotus Feet.
ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ ।੩।
The Lotus Feet of the Guru bring peace and shelter. ||3||
(ਇਸ ਤਰ੍ਹਾਂ) ਮਨ ਦੀਆਂ ਸਾਰੀਆਂ ਮੁਰਾਦਾਂ ਹਾਸਲ ਕਰ ਲਈਦੀਆਂ ਹਨ ।੧।
lovingly centering your consciousness on the Lord's Lotus Feet. ||1||
(ਉਹ ਕੇਹੜੀ ਸੁਮਤਿ ਹੈ ਜਿਸ ਦੀ ਰਾਹੀਂ) ਮੈਂ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਹਰ ਵੇਲੇ ਧਿਆਨ ਧਰਦਾ ਰਹਾਂ?
I meditate continually on the Lotus Feet of God.
ਹੇ ਭਾਈ! ਗੁਰੂ ਦੀ ਇਹ ਅਚਰਜ ਵਡਿਆਈ ਹੈ ਕਿ ਉਸ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪ੍ਰੀਤਿ ਬਣ ਜਾਂਦੀ ਹੈ ।
I have enshrined love for the Lotus Feet of the Wondrous Divine Guru.
ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ,
Meditating on the Lotus Feet of the Guru, and chanting the Name of the Lord, I live.
(ਜੇਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ ।੨।
His Lotus Feet are enshrined within my mind and body; God is inaccessible and infinite. ||2||
ਹੇ ਸਰਬ-ਵਿਆਪਕ ਪ੍ਰਭੂ! ਤੂੰ (ਹੀ) ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ । ਮੈਨੂੰ (ਤੇਰੇ) ਹੀ ਸੋਹਣੇ ਚਰਣਾਂ ਦਾ ਆਸਰਾ ਹੈ ।
I take the Support of Your Lotus Feet, O God, Primal Lord, treasure of virtue.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ ।
Meditating, meditating, meditating in remembrance, I have found peace; I have enshrined His Lotus Feet within my mind.
(ਗੁਰੂ ਦੀ ਸਰਨ ਪੈ ਕੇ) ਪ੍ਰਭੂ ਦਾ ਨਾਮ-ਮੰਤਰ ਜਪਿਆਂ ਪਵਿੱਤਰ ਜੀਵਨ ਵਾਲਾ ਬਣ ਜਾਈਦਾ ਹੈ ।੨।੧੯।੧੦੫।
Nanak seeks the Sanctuary of His Lotus Feet, chanting the Lord's Name, the immaculate Mantra. ||2||19||105||
ਹੇ ਭਾਈ! ਮੈਂ (ਤਾਂ) ਸਦਾ ਬੇਅੰਤ ਪ੍ਰਭੂ ਦੇ ਸੋਹਣੇ ਚਰਨਾਂ
God's Lotus Feet are Infinite.
ਹੇ ਦੇਵ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੁਹਣੇ ਚਰਨ ਵੱਸਦੇ ਹਨ, ਉਹ ਮਾਇਆ ਦੇ ਹੱਥਾਂ ਤੇ ਨਹੀਂ ਨੱਚਦਾ, ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿ ਕੇ ਤੇਰੀ ਸਿਫ਼ਤਿ-ਸਲਾਹ ਕਰਦਾ ਹੈ ।
When Your Lotus Feet dwell within one's heart, why should that person waver, O Divine Lord?
ਹੇ ਭਾਈ! (ਆਪਣੇ) ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਰੱਖਿਆ ਕਰ ।
Bow in humility to the lotus feet of the Guru.
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ (ਗੁਰੂ ਦੇ ਦੱਸੇ ਰਸਤੇ ਉੱਤੇ ਤੁਰਨ ਵਾਲੇ) ਸੇਵਕਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੇ ਹਨ ।
The Lord's Lotus Feet are the Support of His humble servant.
(ਜਿਹੜਾ ਮਨੁੱਖ ਇਹ ਮਰਯਾਦਾ ਧਾਰਨ ਕਰਦਾ ਹੈ, ਉਸ ਦਾ) ਪਿਆਰ (ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ ਬਣ ਜਾਂਦਾ ਹੈ ।
I have enshrined love for the Lord's lotus feet.
(ਮੈਂ ਤਾਂ ਸਦਾ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਰਹਿੰਦਾ ਹਾਂ ।
Your lotus feet, Lord, are my Sanctuary.
ਹੇ ਪ੍ਰਾਣੀ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੇ ਸੋਹਣੇ ਚਰਨ ਆ ਵੱਸਦੇ ਹਨ,
When the Lord's lotus feet are enshrined in the mind,
(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ)
Focus your heart's meditation on the Lord's lotus feet.
ਹੇ ਨਾਨਕ! (ਆਖ—) ਸੰਤ ਜਨ ਸਦਾ ਉਸ ਦੇ ਸੋਹਣੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।੪।੩੯।੫੦।
Nanak has found the Sanctuary of His lotus feet. ||4||39||50||
ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ ।
Seek the Sanctuary of the Lord's lotus feet, O my mind.
ਹੇ ਭਾਈ! ਪਿਆਰੇ ਗੁਰੂ ਦੇ ਸੋਹਣੇ ਚਰਨ (ਜਿਸ ਮਨੁੱਖ ਦੇ ਹਿਰਦੇ ਵਿਚ) ਆ ਵੱਸਦੇ ਹਨ,
His lotus feet dwell within my mind,
ਅਤੇ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਮਨ ਟਿਕਿਆ ਰਹਿੰਦਾ ਹੈ ।੧।
and comes to dwell in His lotus feet. ||1||
(ਇਸ ਵਾਸਤੇ) ਹੇ ਨਾਨਕ! ਪਰਮਾਤਮਾ ਦੇ ਸੋਹਣੇ ਚਰਨਾਂ ਦੀ ਸਰਨ ਦਾ ਸੁਖ ਹੀ ਸੰਤ ਜਨਾਂ ਨੂੰ ਚੰਗਾ ਲੱਗਦਾ ਹੈ ।੨।੨।੬੦।
Nanak seeks the Sanctuary of His lotus feet; He has found peace in the faith of the Saints. ||2||2||60||
(ਹੇ ਭਾਈ! ਗੁਰੂ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਕੇ (ਉਸ ਦੇ ਅੰਦਰ) ਪ੍ਰਭੂ ਦੇ ਸੋਹਣੇ ਚਰਨ ਪੱਕੇ ਟਿਕਾ ਦੇਂਦਾ ਹੈ, (ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਗੁਰ-ਸ਼ਬਦ ਦੀ ਰਾਹੀਂ ਇਕ ਪ੍ਰਭੂ ਵਿਚ ਹੀ ਸੁਰਤਿ ਜੋੜੀ ਰੱਖਦਾ ਹੈ ।੫।
Shattering the bonds, the Guru implants the Lord's lotus feet within, and lovingly attunes us to the One Word of the Shabad. ||5||
ਹੇ ਸੰਤ ਜਨੋ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ) ਸੁਰਤਿ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ, ਸਦਾ-ਥਿਰ ਪ੍ਰਭੂ ਦੇ ਦਰਸ਼ਨ ਵਿਚ ਉਸ ਦੀ ਸਦਾ ਲਈ ਲੀਨਤਾ ਹੋ ਗਈ ।੩।
I focus my meditation on His Lotus Feet; I am absorbed in the True Vision of His Darshan, O Saints. ||3||
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤ ਜਨਾਂ ਵਾਸਤੇ ਜੀਵਨ ਦਾ ਸਹਾਰਾ ਹਨ ਆਸਰਾ ਹਨ ।
His lotus feet are the support and anchor of His humble servants.
(ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ) ਸੋਹਣੇ ਚਰਨਾਂ ਦੀ ਸਰਨ ਆ ਕੇ (ਪਰਮਾਤਮਾ ਦੇ) ਗੁਣ ਗਾਂਦੇ ਹਨ, (ਉਹਨਾਂ ਦੇ ਹਿਰਦੇ ਵਿਚ ਸਦਾ) ਆਨੰਦ ਸੁਖ ਬਣੇ ਰਹਿੰਦੇ ਹਨ ।
In the Sanctuary of His lotus feet, I sing His Glorious Praises in ecstasy and bliss.
ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ ।
The eternal, unchanging Lord has come into my home as my Husband, O my companions; dwelling upon His lotus feet, I blossom forth in bliss.
(ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ,
One who enshrines the Lord's lotus feet in his heart and consciousness
ਤੇਰੇ ਸੋਹਣੇ ਚਰਨਾਂ ਨਾਲ ਮੇਰੀ ਪ੍ਰੇਮ ਦੀ ਤਾਰ ਲੱਗ ਗਈ ਹੈ ।
I am in love with Your Lotus Feet.
(ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹੈ, ਅਤੇ ਤੈਥੋਂ ਸਦਾ ਸਦਕੇ ਹੁੰਦਾ ਹੈ ।੨।੭।੮।
I seek the Sanctuary of Your Lotus Feet, O Lord, ocean of peace; Nanak is forever a sacrifice to You. ||2||7||8||
ਜਿਸ ਨੇ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਆਪਣਾ ਮਨ ਜੋੜ ਰੱਖਿਆ ਹੁੰਦਾ ਹੈ,
and whose mind is sewn into the Lord's Lotus Feet.
ਹੇ ਭਾਈ! ਸੰਤ ਜਨਾਂ ਨੇ ਪ੍ਰਭੂ ਦੇ ਸੋਹਣੇ ਚਰਨ (ਸਦਾ ਆਪਣੇ) ਚਿੱਤ ਵਿਚ ਵਸਾਏ ਹੁੰਦੇ ਹਨ,
I have enshrined the lotus feet of God within my consciousness.
ਹੇ ਭਾਈ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਪਰਮਾਤਮਾ ਦੇ) ਸੋਹਣੇ ਚਰਨਾਂ ਦਾ ਧਿਆਨ ਧਰ ਕੇ (ਨਾਮ-) ਜਹਾਜ਼ ਵਿਚ ਚੜ੍ਹਨਾ ਚਾਹੀਦਾ ਹੈ,
Meditating on Your lotus feet, I have come aboard Your boat.
ਹੇ ਭਾਈ! (ਜੇ ਪ੍ਰਭੂ ਮਿਹਰ ਕਰੇ ਤਾਂ) ਮੈਂ (ਗੁਰੂ ਦੇ) ਸੋਹਣੇ ਚਰਣ ਸਦਾ (ਆਪਣੇ) ਹਿਰਦੇ ਵਿਚ ਟਿਕਾਈ ਰੱਖਾਂ,
I enshrine the Lord's lotus feet continually within my heart.
ਹੇ ਹਰੀ! ਨਾਨਕ ਨੂੰ ਆਪਣੇ (ਪਿਆਰ-) ਰੰਗ ਵਿਚ ਰੰਗ ਦੇਹ । (ਨਾਨਕ ਦੀ) ਸੁਰਤਿ ਤੇਰੇ ਸੋਹਣੇ ਚਰਨਾਂ ਵਿਚ ਟਿਕੀ ਰਹੇ ।੨।੧।੩।
Please attune Nanak to Your Love, O Lord, and focus his meditation on Your Lotus Feet. ||2||1||3||
(ਇਸੇ ਤਰ੍ਹਾਂ) ਹੇ ਨਾਨਕ! (ਜਿਸ ਮਨੁੱਖ ਨੂੰ) ਪ੍ਰਭੂ ਦੇ ਸੋਹਣੇ ਚਰਨ ਮਿੱਠੇ ਲੱਗਦੇ ਹਨ, (ਉਹ ਮਨੁੱਖ ਇਹਨਾਂ ਚਰਨਾਂ ਨਾਲ ਆਪਣੇ ਮਨ ਦੀ ਪੱਕੀ) ਗੰਢ ਬੰਨ੍ਹ ਲੈਂਦਾ ਹੈ ।੨।੧।੯।
God's Lotus Feet are the Source of Nectar; O Nanak, I am tied to them by a knot. ||2||1||9||
ਹੇ ਭਾਈ! ਜਿਸ ਮਨੁੱਖ ਦੀ ਸੁਰਤਿ ਪ੍ਰਭੂ ਦੇ ਸੋਹਣੇ ਚਰਨਾਂ ਦੇ ਧਿਆਨ ਵਿਚ ਟਿਕੀ ਰਹਿੰਦੀ ਹੈ, ਉਸ ਨੂੰ ਮਾਲਕ-ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ ।
Meditating on His Lotus Feet deep within, one realizes the Lord and Master in each and every heart.
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਜੋ ਜੀਊਣ ਹੈ, ਉਹ ਜੀਊਣ ਨਰਕ (ਦਾ ਦੁੱਖ) ਸਹਾਰਨ (ਦੇ ਤੁੱਲ) ਹੈ । ਪਰ ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਛ ਜਾਂਦਾ ਹੈ,
Those who are without the Lord suffer in hell; my mind is pierced through with the Lord's Feet.
ਹੇ ਭਾਈ! ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ,
I have fallen in love with the Lord's Lotus Feet.
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਰਾਧਨ ਕਰਿਆ ਕਰ, (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਕੋਈ) ਵੈਰੀ (ਉਸ ਦੇ) ਨੇੜੇ ਨਹੀਂ ਆਉਂਦੇ, ਕੋਈ ਦੁੱਖ (ਉਸ ਦੇ) ਨੇੜੇ ਨਹੀਂ ਆਉਂਦਾ ।੧।ਰਹਾਉ।
As Gurmukh, worship and adore His Lotus Feet; enemies and pains shall not even approach you. ||1||Pause||
(ਮੈਂ) ਤੇਰੇ ਸੋਹਣੇ ਚਰਨਾਂ ਦਾ ਸਦਾ ਧਿਆਨ ਧਰਦਾ ਰਹਾਂ ।੪।੪੨।੫੫।
Nanak meditates continually on the Lord's Lotus Feet. ||4||42||55||
ਉਸ ਦੇ ਸਰੀਰ ਨੂੰ (ਕਸ਼ਟ ਦੇ ਦੇ ਕੇ) ਡਰਾਉਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।ਰਹਾਉ।
My consciousness remained immersed in the Lotus Feet of the Lord. ||1||Pause||
(ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਦੇ ਸੋਹਣੇ ਚਰਨ ਆਪਣੇ ਹਿਰਦੇ ਦਿਲ ਵਿਚ ਵਸਾ ਲਏ ਹਨ । ਹੁਣ ਮੈਂ ਹਰ ਵੇਲੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦਾ ਹਾਂ ।੧।ਰਹਾਉ।
I enshrine the Lord's Lotus Feet within my heart; I listen to the Lord's Praise, forever and ever. ||1||Pause||
ਹੇ ਭਾਈ! ਪ੍ਰਭੂ ਨੇ ਮਿਹਰ ਕਰ ਕੇ (ਜਿਸ ਮਨੁੱਖ ਉੱਤੇ) ਬਖ਼ਸ਼ਸ਼ ਕੀਤੀ,
I focus my meditation on the Lord's Lotus Feet.
ਹੇ ਭਾਗਾਂ ਵਾਲੇ ਮਨ! ਪ੍ਰਭੂ ਦੇ ਸੋਹਣੇ ਚਰਨਾਂ ਨਾਲ ਚੰਬੜਿਆ ਰਹੁ,
Grasp hold of His Lotus Feet.
(ਤੇ ਮੈਨੂੰ ਬੜੇ ਪਿਆਰੇ ਲੱਗਦੇ ਹਨ, ਹੁਣ) ਜਗਤ ਭਾਵੇਂ ਪਿਆ ਠੱਠਾ ਕਰੇ, ਮੈਂ ਤੇਰੀ ਭਗਤੀ ਨਹੀਂ ਛੱਡਾਂਗਾ ।੧।ਰਹਾਉ।
The Lord's Lotus Feet abide within my heart. ||1||Pause||
(ਹੇ ਭਾਈ!) ਮੈਂ ਪਰਮਾਤਮਾ ਦੇ ਸੋਹਣੇ ਚਰਨਾਂ ਤੋਂ ਸਦਾ ਹੀ ਸਦਾ ਹੀ ਸਦਕੇ ਜਾਂਦਾ ਹਾਂ, ਗੁਰੂ ਦੇ ਦਰਸਨ ਤੋਂ ਕੁਰਬਾਨ ਜਾਂਦਾ ਹਾਂ ।
I am a sacrifice, a sacrifice, a sacrifice, a sacrifice to His Lotus Feet. I am a sacrifice, a sacrifice to the Blessed Vision of the Guru's Darshan.
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਲਿਆਂ ਪ੍ਰਭੂ ਦਾ ਸੇਵਕ ਨਿਰਭਉ ਹੋ ਜਾਂਦਾ ਹੈ, ਉਸ ਦਾ (ਦੁਨੀਆ ਵਾਲਾ) ਹਰੇਕ ਡਰ ਮਿਟ ਜਾਂਦਾ ਹੈ
The mortal becomes fearless, and all his fears are taken away, when he leans on the Support of the Lord's Lotus Feet.
(ਪ੍ਰਭੂ ਦਾ) ਸੇਵਕ (ਭੀ) ਹੋਰ ਸਾਰੇ ਹੀਲੇ ਛੱਡ ਕੇ ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ ।੧।
So renounce all other efforts, and enshrine the Lord's Lotus Feet within your mind. ||1||
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਟਿਕਾਈ ਰੱਖ, ਸਿਰਫ਼ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ ।
Enshrine the Lord's Lotus Feet within your heart; let yourself be lovingly attuned to the One Lord.
ਤੇਰਾ ਦਰਸਨ ਕਰ ਕੇ (ਜੀਵ ਦੇ) ਸਾਰੇ ਦੁੱਖ ਨਾਸ ਹੋ ਜਾਂਦੇ ਹਨ । ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਜਾਂਦਾ ਹਾਂ ।੧।ਰਹਾਉ।
Gazing upon the Blessed Vision of His Darshan, all my pains are dispelled. I am a sacrifice to His Lotus Feet. ||1||Pause||
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਸਦਾ ਟਿਕਾਉ ਬਣਿਆ ਰਹਿੰਦਾ ਹੈ, ਪ੍ਰਭੂ ਦੀ ਪੂਜਾ-ਭਗਤੀ ਉਹਨਾਂ ਦੇ ਪ੍ਰਾਣਾਂ ਦਾ ਆਸਰਾ ਹੁੰਦਾ ਹੈ ।੧।
He implants the Lord's Lotus Feet deep within his heart; worship of the Lord is the support of his breath of life. ||1||
ਹੇ ਨਾਨਕ! (ਆਖ—) ਸੰਤ ਜਨਾਂ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਝਿਆ ਰਹਿੰਦਾ ਹੈ, ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਹੀ ਲੀਨ ਰਹਿੰਦੇ ਹਨ ।੨।੭੨।੯੫।
Nanak's mind is pierced through by the Lotus Feet of the Lord; it is absorbed in His Lotus Feet. ||2||72||95||
ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ (ਭੀ) ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹਾਂ, ਮੈਂ ਤੈਥੋਂ ਸਦਾ ਸਦਾ ਸਦਕੇ ਜਾਂਦਾ ਹਾਂ ।੨।੮੪।੧੦੭।
Nanak seeks the Sanctuary of Your Lotus Feet; Nanak is forever and ever a sacrifice. ||2||84||107||
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਜਿਸ ਮਨੁੱਖ ਦੇ ਮਨ ਦੀ ਡੋਰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਦੀ ਹੈ, ਉਸ ਨੂੰ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।
My awareness is focused on the Lotus Feet of God; I have met the Infinite, Supreme Being. ||1||
(ਪਰ ਤੇਰੇ ਸੰਤ ਜਨਾਂ ਦਾ) ਮਨ ਤੇਰੇ ਸੋਹਣੇ ਚਰਨਾਂ ਦੀ ਪ੍ਰੀਤਿ ਵਿਚ ਪ੍ਰੋਇਆ ਰਹਿੰਦਾ ਹੈ । ਇਸ ਪ੍ਰੀਤ ਨੂੰ ਹੀ ਉਹ (ਜਗਤ ਦਾ) ਸਾਰਾ ਧਨ-ਪਦਾਰਥ ਸਮਝ ਕੇ ਆਪਣੇ ਅੰਦਰ ਟਿਕਾਈ ਰੱਖਦੇ ਹਨ ।੧।
My mind is pierced through by the Love of Your Lotus Feet; this is everything to me - I enshrine it deep within my being. ||1||
ਹੇ ਭਾਈ! ਪਰਮਾਤਮਾ ਦੀ ਲਗਨ (ਹਿਰਦੇ ਵਿਚ ਬਣਾ) ਹੇ ਭਾਈ! ਸੋਹਣੇ ਮਾਲਕ-ਪ੍ਰਭੂ ਦੇ ਸੋਹਣੇ ਚਰਨ ਜਪਦਿਆਂ ਮਨੁੱਖ ਭਲਾ ਨੇਕ ਬਣ ਜਾਂਦਾ ਹੈ ।੧।ਰਹਾਉ।
The Lotus Feet of my Lord and Master are incomparably beautiful. Meditating on them, one becomes Holy. ||1||Pause||
ਹੇ ਭਾਈ! ਪ੍ਰਭੂ ਜੀ ਨੇ ਮਿਹਰ ਕਰ ਕੇ ਆਪਣੇ ਸੰਤਾਂ ਨੂੰ ਆਪਣੇ ਸੋਹਣੇ ਚਰਨਾਂ ਦੇ ਆਸਰੇ (ਇਸ ‘ਬਿਖੁ ਠਗਉਰੀ’ ਤੋਂ) ਬਚਾਈ ਰੱਖਿਆ ਹੈ ।
In His Mercy, God saves His Saints; they have the Support of His Lotus Feet.
(ਇਹ ਉੱਦਮ) ਪਰਮਾਤਮਾ ਦੇ ਨਾਮ ਦੇ ਬਰਾਬਰ ਨਹੀਂ ਹਨ । ਹੇ ਮਨ! ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਜੁੜਿਆ ਰਹੁ ।੧।ਰਹਾਉ।
but none of this is equal to the Lord's Name. Remain attached to the Lord's Lotus Feet. ||1||Pause||
ਹੇ ਮਨ! ਪ੍ਰਭੂ ਦੇ ਸੋਹਣੇ ਚਰਨਾਂ ਵਿਚ ਪ੍ਰੀਤ ਬਣਾਈ ਰੱਖ ।੧।
Remain attached to the Lord's Lotus Feet. ||1||
ਹੇ ਭਾਈ! ਪ੍ਰਭੂ-ਦਰ ਤੇ ਅਰਦਾਸ ਕਰਦੇ ਰਹੋ—ਹੇ ਪ੍ਰਭੂ! ਆਪਣੇ ਕੌਲ ਫੁੱਲ ਵਰਗੇ ਸੋਹਣੇ ਚਰਨਾਂ ਦੀ ਸਰਨ ਤੋਂ (ਸਾਨੂੰ) ਪਰੇ ਨਾਹ ਹਟਾਵੋ ।੩।੪।
Nanak seeks the Sanctuary of the Lord's Lotus Feet; O God, Creator, please do not send me into exile. ||3||4||
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦੇ ਦਾਸਾਂ ਦੀ ਸਰਨ ਆ ਪਿਆ, ਪ੍ਰਭੂ ਨੇ ਉਸ ਦੀ ਸਹਾਇਤਾ ਕੀਤੀ, ਉਸ ਦਾ ਮਨ ਉਸ ਦਾ ਤਨ ਨਿਰਲੇਪ ਪ੍ਰਭੂ ਦੇ ਨਾਮ (-ਰੰਗ ਵਿਚ) ਰੰਗਿਆ ਗਿਆ,
My mind and body are imbued with the Immaculate Naam, the Name of the Lord; I am lovingly attuned to His Lotus Feet.
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ) ਚਿੱਤ ਵਿਚ ਪਰਮਾਤਮਾ ਨੂੰ ਮਿਲਣ ਦੀ ਅਤੇ ਉਸ ਦੇ ਸੋਹਣੇ ਚਰਨ-ਕਮਲਾਂ ਦਾ ਰਸ ਪੀਣ ਦੀ ਆਸ ਹੈ ਤੇ ਤਾਂਘ ਹੈ,
My consciousness is filled with yearning and hope to meet my Lord, and drink in the sublime essence of His Lotus Feet. ||1||Pause||
ਹੇ ਭਾਈ! ਪਿਆਰੇ ਸਤਿਗੁਰੂ ਦੀ ਬਰਕਤਿ ਨਾਲ ਮੈਂ ਪ੍ਰਭੂ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ ਹਨ ।੧।ਰਹਾਉ।
With love for the Guru, I enshrine the Lotus Feet of my Lord deep within my heart. ||1||Pause||
ਹੇ ਹਰੀ! (ਮਿਹਰ ਕਰ, ਮੇਰਾ) ਮਨ ਤੇਰੇ ਸੋਹਣੇ ਚਰਨਾਂ ਵਿਚ ਲੀਨ ਰਹੇ ।
My mind is absorbed in the Lotus Feet of the Lord.
ਹੇ ਭਾਈ! ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਵਸਾ ਕੇ
Enshrining His Lotus Feet within my heart,
ਹੇ ਭਾਈ! ਗੋਬਿੰਦ ਦੇ ਗੁਣ (ਆਪਣੇ) ਹਿਰਦੇ ਵਿਚ (ਸਦਾ) ਗਾਇਆ ਕਰ, ਦੀਨਾਂ ਉਤੇ ਦਇਆ ਕਰਨ ਵਾਲੇ ਮੋਹਨ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣਾਈ ਰੱਖ ।
Within your heart, sing the Praises of the Lord of the Universe, and be lovingly attuned to His Lotus Feet. He is the Fascinating Lord, Merciful to the meek and the humble.
(ਤਿਵੇਂ ਮੇਰਾ ਮਨ) (ਤੇਰੇ) ਸੋਹਣੇ ਚਰਨਾਂ ਨਾਲ ਮੁੜ ਮੁੜ ਲਪਟਿਆ ਰਹੇ ।੧।ਰਹਾਉ।
May the bumble-bee of my mind be immersed again and again in the Honey of Your Lotus Feet. ||1||Pause||
ਹੇ ਭਾਈ! (ਗੁਰੂ ਦੀ ਸਰਨ ਪਿਆਂ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣ ਜਾਂਦਾ ਹੈ,
I am in love with the Lotus Feet of the Lord;
ਹੇ ਭਾਈ! (ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੇ ਸੋਹਣੇ ਚਰਨ ਆ ਵੱਸੇ, ਉਸ ਦੇ ਸਾਰੇ ਦੁੱਖ ਦੂਰ ਹੋ ਗਏ,
The Lotus Feet of the Guru abide within my mind.
ਪਰਮਾਤਮਾ ਦੇ ਸੋਹਣੇ ਚਰਨ ਉਸ ਦੇ ਮਨ ਵਿਚ ਟਿਕ ਜਾਂਦੇ ਹਨ ।੧।
The Lord's Lotus Feet abide within my mind. ||1||
(ਤੇਰੇ) ਸੋਹਣੇ ਚਰਨਾਂ ਦੀ ਸਰਨ ਹੀ (ਜੀਵਾਂ ਵਾਸਤੇ) ਆਸਰਾ ਹੈ ।੧।ਰਹਾਉ।
I have taken the Shelter and Support of the Lord's Lotus Feet.
(ਸਾਧ ਸੰਗਤਿ ਦੀ ਬਰਕਤਿ ਨਾਲ ਜਿਹੜਾ ਮਨੁੱਖ) ਪਰਮਾਤਮਾ ਦੇ ਸੋਹਣੇ ਚਰਨ ਨਿਮਖ ਨਿਮਖ (ਹਰ ਵੇਲੇ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ,
- the merits of all these are obtained by enshrining the Lord's Lotus Feet within the heart, even for an instant.
ਉਹ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਧਿਆਨ ਨਹੀਂ ਧਰਦਾ, (ਇਸ ਕਰਕੇ ਉਸ ਦੀ ਹਸਤੀ) ਤੀਲੇ ਦੇ ਬਰਾਬਰ ਹੈ, ਉਸ ਦਾ ਜੀਵਨ ਫਿਟਕਾਰ-ਜੋਗ ਹੈ ।
never contemplate the Lord's Lotus Feet. Their lives are cursed, and as worthless as straw.
(ਜਿਵੇਂ ਭੌਰਾ ਕੌਲ-ਫੁੱਲ ਵਿਚ ਵਿੱਝ ਜਾਂਦਾ ਹੈ, ਤਿਵੇਂ ਉਸ ਮਨੁੱਖ ਦਾ) ਮਨ (ਪਰਮਾਤਮਾ ਦੇ) ਸੋਹਣੇ ਚਰਨਾਂ ਵਿਚ ਵਿੱਝਿਆ ਰਹਿੰਦਾ ਹੈ, ਉਸ ਦੀ ਸਮਝਣ ਵਾਲੀ ਮਾਨਸਕ ਤਾਕਤ ਲਗਨ ਵਿਚ ਹੀ ਲੀਨ ਹੋਈ ਰਹਿੰਦੀ ਹੈ ।੨।
My mind is pierced through by the Lotus Feet of the Lord. He is realized when one's intuitive consciousness is attuned to Him. ||2||
ਪਰ ਅਸਾਡਾ ਚਿੱਤ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜ਼ਰੂਰ ਵਿੱਝਿਆ ਰਹੇ, ਪਰਮਾਤਮਾ ਦੇ ਨਾਮ ਵਿਚ ਜ਼ਰੂਰ ਸਮਾਇਆ ਰਹੇ ।੧੦੨।
My consciousness is pierced by the Lord's Lotus Feet; I am absorbed in the Name of the Lord. ||102||
ਬਚਨਾਂ ਦੁਆਰਾ ਮੈਂ ਤੇਰਾ ਨਾਮ ਹੀ ਉਚਾਰਦਾ ਰਹਾਂ, ਅਤੇ ਤੇਰੇ ਸੋਹਣੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਈ ਰੱਖਾਂ ।੧੧੯।
With my tongue I chant Your Name; I enshrine Your Lotus Feet within my heart. ||119||
ਹੇ ਕਬੀਰ! ਮੈਂ ਤਾਂ ਸਦਾ ਹੀ ਪਰਮਾਤਮਾ ਦੇ ਸੋਹਣੇ ਚਰਨਾਂ (ਦੀ ਯਾਦ) ਦੇ ਹੁਲਾਰੇ ਵਿਚ ਰਹਿੰਦਾ ਹਾਂ; । ੧੨੦।
From beginning to end, I abide in the joy of the Lord's Lotus Feet. ||120||
ਹੇ ਕਬੀਰ! ਪ੍ਰਭੂ ਦੇ ਸੋਹਣੇ ਚਰਨਾਂ ਵਿਚ ਟਿਕੇ ਰਹਿਣ ਦੇ ਹੁਲਾਰੇ ਦਾ ਅੰਦਾਜ਼ਾ ਕਿਵੇਂ ਕੋਈ ਦੱਸ ਸਕਦਾ ਹੈ?
Kabeer, how can I even describe the extent of the joy of the Lord's Lotus Feet?
ਹਰੀ ਦੇ ਚਰਨ ਕਮਲਾਂ ਨਾਲ ਜੁੜ ਕੇ ਪ੍ਰੇਮ ਦਾ ਸੁਆਦ (ਚੱਖਿਆ ਹੈ, ਉਹ) ਸ਼ਸਤ੍ਰਾਂ ਨਾਲ ਵੱਢਿਆ ਨਹੀਂ ਜਾ ਸਕਦਾ ।
Weapons cannot cut that person who delights in the love of the Lord's Lotus Feet.
ਇਹ ਸਰੀਰ, ਘਰ, ਇਸਤ੍ਰੀ ਦਾ ਪਿਆਰ, ਇਹ (ਸਾਰਾ) ਸੰਸਾਰ ਮਨ ਦੀ (ਹੀ) ਖੇਡ ਹੈ । (ਸਤਿਗੁਰੂ ਦੇ) ਚਰਨ ਕਮਲਾਂ ਦਾ ਸਿਮਰਨ ਕਰ, (ਆਪਣੀ) ਮਤਿ ਵਿਚ ਇਹੀ ਭਾਵ ਦ੍ਰਿੜ੍ਹ ਕਰ ।
Free your consciousness of attachment to your body, your home, your spouse, and the pleasures of this world. Serve forever at His Lotus Feet, and firmly implant these teachings within.