ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ;
Those who have silk on the inside and rags on the outside, are the good ones in this world.
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ ।
Even beasts have value, as they eat grass and give milk.
ਨਾਨਕ ਬੇਨਤੀ ਕਰਦਾ ਹੈ—ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ
I am not good; no one is bad.
(ਮੈਨੂੰ ਕਦੇ ਸੋਚ ਹੀ ਨਹੀਂ ਫੁਰਦੀ ਕਿ ਮੈਂ ਕਿਸ ਸਰੀਰ ਤੇ ਮਾਣ ਕਰ ਕੇ ਮੰਦੇ ਕੰਮ ਕਰਦਾ ਰਹਿੰਦਾ ਹਾਂ, ਮੇਰਾ ਅਸਲਾ ਤਾਂ ਇਹੀ ਹੈ ਨਾ ਕਿ) ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਮਨੁੱਖ (ਦਾ ਸਰੀਰ) ਕਿਸੇ ਕੰਮ ਨਹੀਂ ਆਉਂਦਾ,
When a man dies, he is of no use to anyone.
(ਹੇ ਭਾਈ! ਵੇਖੋ, ਉਸ ਪਰਮਾਤਮਾ ਦੀ ਖੁਲੑ-ਦਿਲੀ!) ਜੇ ਕੋਈ ਬੰਦਾ (ਕਿਸੇ ਨਾਲ) ਕੋਈ ਇੱਕ ਭਲਾਈ ਕਰਦਾ ਹੈ; ਤਾਂ ਉਹ ਆਪਣੇ ਮਨ ਵਿਚ ਚਿੱਤ ਵਿਚ ਬੜੀਆਂ ਫੜਾਂ ਮਰਦਾ ਹੈ (ਬੜਾ ਮਾਣ ਕਰਦਾ ਹੈ, ਪਰ) ਪਰਮਾਤਮਾ ਵਿਚ ਇਤਨੇ ਬੇਅੰਤ ਗੁਣ ਹਨ, ਉਹ ਇਤਨੀਆਂ ਭਲਾਈਆਂ ਕਰਦਾ ਹੈ,
If someone does a good deed for someone else, he totally puffs himself up in his conscious mind.
ਹੇ ਕਬੀਰ! ਸਾਕਤ ਨਾਲੋਂ ਤਾਂ ਸੂਰ ਹੀ ਚੰਗਾ ਜਾਣੋ (ਪਿੰਡ ਦੇ ਦੁਆਲੇ ਦਾ ਗੰਦ ਖਾ ਕੇ) ਪਿੰਡ ਨੂੰ ਸਾਫ਼-ਸੁਥਰਾ ਰੱਖਦਾ ਹੈ ।
Kabeer, even a pig is better than the faithless cynic; at least the pig keeps the village clean.
ਹੇ ਕਬੀਰ! ਸੰਤ ਆਪਣਾ ਸ਼ਾਂਤ ਸੁਭਾਉ ਨਹੀਂ ਛੱਡਦਾ, ਭਾਵੇਂ ਉਸ ਨੂੰ ਕ੍ਰੋੜਾਂ ਭੈੜੇ ਬੰਦਿਆਂ ਨਾਲ ਵਾਹ ਪੈਂਦਾ ਰਹੇ ।
Kabeer, the Saint does not forsake his Saintly nature, even though he meets with millions of evil-doers.
ਹੇ ਭੈਣ! ਨਿਊਣਾ ਅੱਖਰ ਹੈ, ਸਹਾਰਨਾ ਗੁਣ ਹੈ, ਮਿੱਠਾ ਬੋਲਣਾ ਸ਼ਿਰੋਮਣੀ ਮੰਤਰ ਹੈ ।
Humility is the word, forgiveness is the virtue, and sweet speech is the magic mantra.