(ਹੇ ਜੋਗੀ !) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ),
Make contentment your ear-rings, humility your begging bowl, and meditation the ashes you apply to your body.
 
ਗੱਲਾਂ ਵਿਚ ਸੁਚੱਜੀਆਂ (ਹਾਂ, ਪਰ) ਆਚਰਨ ਦੀਆਂ ਮਾੜੀਆਂ ਹਾਂ
We are good at talking, but our actions are bad.
 
ਜੇ ਕੋਈ ਬੜੇ ਸੰੁਦਰ, ਚੰਗੀ ਕੁਲ ਵਾਲੇ, ਸਿਆਣੇ, ਗਿਆਨਵਾਨ ਤੇ ਧਨਵਾਨ ਬੰਦੇ ਭੀ ਹੋਣ, ਪਰ,
He may be very handsome, born into a highly respected family, very wise, a famous spiritual teacher, prosperous and wealthy;
 
ਜੇ ਨੰਗੇ ਫਿਰਦਿਆਂ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ
If Yoga could be obtained by wandering around naked,
 
ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ ।੧।
then all the deer of the forest would be liberated. ||1||
 
ਨੰਗੇ ਰਿਹਾਂ ਕੀਹ ਸੌਰ ਜਾਣਾ ਹੈ ਤੇ ਪਿੰਡੇ ਤੇ ਚੰਮ ਲਪੇਟਿਆਂ ਕੀਹ ਮਿਲ ਜਾਣਾ ਹੈ?
What does it matter whether someone goes naked, or wears a deer skin,
 
ਅਨੇਕਾਂ ਬੰਦੇ ਐਸੇ ਹਨ ਜੋ ਜਤਨ ਕਰ ਕੇ ਵੀਰਜ ਨੂੰ ਰੋਕ ਰੱਖਦੇ ਹਨ, ਤੇ ਆਪਣੇ ਆਪ ਨੂੰ ਜਤੀ ਸਦਾਂਦੇ ਹਨ । ਪਰ ਗੁਰੂ ਦੇ ਸ਼ਬਦ ਤੋਂ ਬਿਨਾ ਉਹ ਭੀ (ਕੋ੍ਰਧ ਆਦਿਕ ਤਾਮਸੀ ਸੁਭਾਵ ਤੋਂ) ਖ਼ਲਾਸੀ ਨਹੀਂ ਪ੍ਰਾਪਤ ਕਰਦੇ ।
Some control their sexual energy, and are known as celibates.
 
(ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ)
The sacred marks are on their foreheads, and the saffron loin-cloths are around their waists;
 
ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।
The ignorant, blind man calls himself the guru, but to whom can he show the way? ||3||
 
ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਵਿਕਾਰਾਂ ਤੋਂ ਬਚੇ ਰਹੀਦਾ ਹੈ ਤੇ ਮੁਕਤੀ ਵੀ ਹਾਸਲ ਕੀਤੀ ਜਾ ਸਕਦੀ ਹੈ ।੨।
While laughing, playing, dressing and eating, he is liberated. ||2||
 
(ਹੇ ਭਾਈ! ਜੇਹੜੇ ਮਨੁੱਖ ਤਿਆਗੀ ਸਾਧੂਆਂ ਵਾਲੇ) ਭੇਖ ਕਰ ਕੇ ਜੰਗਲ ਵਿਚ ਤੁਰੇ ਫਿਰਦੇ ਹਨ, ਸੋਹਣਾ ਪ੍ਰਭੂ ਉਹਨਾਂ ਤੋਂ ਵੱਖਰਾ ਹੀ ਰਹਿੰਦਾ ਹੈ ।੧।ਰਹਾਉ।
Some wander around the forests, wearing religious robes, but the Fascinating Lord remains distant from them. ||1||Pause||
 
ਹੇ ਪਖੰਡੀ ਮਨੁੱਖ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ ।
In his heart there is deception, and yet in his mouth are words of wisdom.
 
ਇਹ (ਮਨੁੱਖਾ ਜਨਮ ਦਾ) ਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ) ਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ ।
No, no, this is not the time, when people know the way to Yoga and Truth.
 
ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ,
They close off their nostrils with their fingers, and claim to see the three worlds.
 
ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ।
One who has found the Lord, keeps quiet about it. ||1||Pause||
 
ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ ।
Through a false guru, liberation is not found.
 
(ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ
He alone is a Paakhandi, who cleanses his body of filth.
 
ਜੇਹੜਾ ਮਨੁੱਖ ਆਪ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬ ਰਿਹਾ ਹੋਵੇ, ਉਹ ਹੋਰ ਕਿਨ੍ਹਾਂ ਨੂੰ ਤਾਰ ਸਕਦਾ ਹੈ
One who himself has drowned - how can he carry anyone else across?
 
ਜੋ ਮਨੁੱਖ ਪਰਮਾਤਮਾ ਦਾ ਨਾਮ (ਤਵੀਤ ਤੇ ਜੰਤ੍ਰ-ਜੰਤ੍ਰ ਆਦਿਕ ਦੀ ਸ਼ਕਲ ਵਿਚ) ਵੇਚਦੇ ਹਨ ਉਹਨਾਂ ਦੇ ਜੀਉਣ ਨੂੰ ਲਾਹਨਤ ਹੈ
Cursed are the lives of those who read and write the Lord's Name to sell it.
 
(ਉਂਝ ਤਾਂ ਆਪਣੇ ਆਪ ਨੂੰ) ਗੁਰੂ ਪੀਰ ਅਖਵਾਂਦਾ ਹੈ (ਪਰ ਰੋਟੀ ਦਰ ਦਰ) ਮੰਗਦਾ ਫਿਰਦਾ ਹੈ;
One who calls himself a guru or a spiritual teacher, while he goes around begging
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by